ਚੰਡੀਗੜ੍ਹ (ਸਮਾਜ ਵੀਕਲੀ): ਹਿਸਾਰ ਵਿਚ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਹ ਓਮ ਪ੍ਰਕਾਸ਼ ਜਿੰਦਲ ਮਾਡਰਨ ਸਕੂਲ ਵਿਚ ਕਰੋਨਾ ਦੇ ਆਰਜ਼ੀ ਹਸਪਤਾਲ ਦਾ ਉਦਘਾਟਨ ਕਰਨ ਹਿਸਾਰ ਪੁੱਜੇ ਸਨ ਜਿਸ ਤੋਂ ਬਾਅਦ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਕਾਫਲਾ ਰੋਕਣ ਦਾ ਯਤਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਖੱਟਰ ਦੀ ਆਮਦ ਦਾ ਵਿਰੋਧ ਕੀਤਾ ਜਿਸ ਕਾਰਨ ਪੁਲੀਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।
ਇਸ ਮੌਕੇ ਕਿਸਾਨ ਤੇ ਪੁਲੀਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ, ਹਰਿਆਣਾ ਤੇ ਪੰਜਾਬ ਵਿਚ ਭਾਜਪਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਗੂਆਂ ਨੇ ਕਿਸਾਨਾਂ ਉਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਹਰਿਆਣਾ ਵਿਚਲੇ ਸਾਰੇ ਕੌਮੀ ਤੇ ਰਾਜ ਮਾਰਗ ਅੱਜ ਸ਼ਾਮ ਪੰਜ ਵਜੇ ਤੋਂ ਸੱਤ ਵਜੇ ਤਕ ਜਾਮ ਕਰਨ ਦਾ ਐਲਾਨ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly