(ਸਮਾਜਵੀਕਲੀ) : ਪਾਕਿਸਤਾਨ ਵੱਲੋਂ ਜੰਮੂ ਅਤੇ ਕਸ਼ਮੀਰ ’ਚ ਜ਼ਿਲ੍ਹਾ ਪੁਣਛ ਦੇ ਮੇਂਧੜ ਸੈਕਟਰ ’ਚ ਕੰਟਰੋਲ ਰੇਖਾ ਨੇੜੇ ਕੀਤੀ ਗੋਲਾਬਾਰੀ ’ਚ ਇੱਕ ਔਰਤ ਦੀ ਮੌਤ ਹੋ ਗਈ। ਫ਼ੌਜ ਵੱਲੋਂ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਪਾਕਿਸਤਾਨੀ ਫ਼ੌਜ ਨੇ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਮੰਗਲਵਾਰ ਰਾਤ ਮੇਂਧੜ ਅਤੇ ਬਾਲਾਕੋਟ ਸੈਕਟਰ ਵਿੱਚ ਗੋਲੀਬਾਰੀ ਕੀਤੀ ਜਿਸ ਕਾਰਨ ਇੱਕ ਔਰਤ (63) ਦੀ ਮੌਤ ਹੋ ਗਈ ਅਤੇ ਦੋ ਹੋਰ ਨਾਗਰਿਕ ਜ਼ਖ਼ਮੀ ਹੋ ਗਏ।
ਬਿਆਨ ਮੁਤਾਬਕ ਪਾਕਿਸਤਾਨੀ ਫ਼ੌਜ ਵੱਲੋਂ ਅੱਜ ਤੜਕੇ ਲੱਗਪਗ 2 ਵਜੇ ਛੋਟੇ ਹਥਿਆਰਾਂ ਅਤੇ ਮੋਰਟਾਰ ਨਾਲ ਕੰਟਰੋਲ ਰੇਖਾ ਨੇੜੇ ਬਾਲਾਕੋਟ ਤੇ ਮੇਂਧੜ ਸੈਕਟਰ ’ਚ ਗੋਲੀਬਾਰੀ ਕੀਤੀ ਗਈ, ਜਿਸ ਦਾ ਭਾਰਤੀ ਫ਼ੌਜ ਨੇ ਢੁੱਕਵਾਂ ਜਵਾਬ ਦਿੱਤਾ। ਇਸੇ ਦੌਰਾਨ ਅੱਜ ਬਾਅਦ ਦੁਪਹਿਰ ਪਾਕਿਸਤਾਨੀ ਫ਼ੌਜ ਵੱਲੋਂ ਕੁਪਵਾੜਾ ਜ਼ਿਲ੍ਹੇ ’ਚ ਤੰਗਧਾਰ ਸੈਕਟਰ ’ਚ ਕੰਟਰੋਲ ਰੇਖਾ ’ਤੇ ਕੀਤੀ ਗਈ ਗੋਲਾਬਾਰੀ ਕਾਰਨ ਦੋ ਨਾਗਰਿਕ ਜ਼ਖ਼ਮੀ ਹੋ ਗੲੇ।