ਚੰਡੀਗੜ੍ਹ (ਸਮਾਜਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਰ ਸ਼ਾਮ ਕਿਸਾਨਾਂ ਨੂੰ ਮੁਖ਼ਾਤਬ ਹੁੰਦੇ ਹੋਏ ਆਖਿਆ ਕਿ ਪੰਜਾਬ ’ਚ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ ਕਿਸੇ ਕੀਮਤ ’ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਉਹ ਅਜਿਹਾ ਕਰਨ ਬਾਰੇ ਨਾ ਹੀ ਕਦੇ ਸੋਚ ਸਕਦੇ ਹਨ। ਮੁੱਖ ਮੰਤਰੀ ਨੇ ਇਕ ਟਵੀਟ ਜ਼ਰੀਏ ਪੰਜਾਬ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੀ ਪੈਦਾਵਾਰ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿ(ਸਮਾਜਵੀਕਲੀ)ਹਾ ਕਿ ਉਹ ਕਿਸਾਨਾਂ ਦੀ ਮੌਜੂਦਾ ਆਰਥਿਕ ਸਥਿਤੀ ਤੋਂ ਜਾਣੂ ਹਨ।
ਮੁੱਖ ਮੰਤਰੀ ਦੇ ਇਸ ਐਲਾਨ ਮਗਰੋਂ ਪੰਜਾਬ ਵਿੱਚ ਮੁਫ਼ਤ ਬਿਜਲੀ ਸਪਲਾਈ ਬੰਦ ਹੋਣ ਦੇ ਪਏ ਰੌਲ਼ੇ ਰੱਪੇ ’ਤੇ ਵਿਸ਼ਰਾਮ ਲੱਗਣ ਦੀ ਸੰਭਾਵਨਾ ਬਣ ਗਈ ਹੈ।
HOME ਖੇਤੀ ਮੋਟਰਾਂ ਨੂੰ ਮੁਫ਼ਤ ਬਿਜਲੀ ਜਾਰੀ ਰਹੇਗੀ: ਅਮਰਿੰਦਰ