ਕਪੂਰਥਲਾ (ਸਮਾਜ ਵੀਕਲੀ) ( ਕੌੜਾ)– ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਖੈੜਾ ਬੇਟ ਦੇ ਪਤਵੰਤਿਆਂ ਵੱਲੋਂ ਅੱਜ ਪਿੰਡ ਦੀਆਂ ਗਲੀਆਂ ਵਿਚ ਇੰਟਰਲੌਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਜ਼ਿਲਾ ਯੂਥ ਕਾਂਗਰਸ ਪਾਰਟੀ ਕਪੂਰਥਲਾ ਦੇ ਐੱਸ ਸੀ ਸੈੱਲ ਦੇ ਉਪ – ਚੈਅਰਮੈਨ ਇੰਦਰਜੀਤ ਸਿੰਘ ਖੈੜਾ, ਪੰਚ ਜਗਦੀਸ਼ ਸੋਨੀ,ਗੁਰਚਰਨ ਸਿੰਘ ਫੋਜੀ,ਰਣਜੀਤ ਸਿੰਘ,ਸੁੱਚਾ ਸਿੰਘ,ਪ੍ਰੇਮ ਸਿੰਘ, ਰੌਸ਼ਨ ਖੈੜਾ ਬੇਟ ਆਦਿ ਪਤਵੰਤਿਆਂ ਨੇ ਸਾਂਝੇ ਤੌਰ ਉੱਤੇ ਗਲੀਆਂ ਵਿਚ ਇੰਟਰ ਲਾਕ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਜ਼ਿਲ੍ਹਾ ਯੂਥ ਕਾਂਗਰਸ ਆਗੂ ਇੰਦਰਜੀਤ ਸਿੰਘ ਖੈੜਾ ਨੇ ਹਾਜਰ ਪਤਵੰਤਿਆਂ ਦੀ ਹਾਜ਼ਰੀ ਦੌਰਾਨ ਕਿਹਾ ਕਿ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਪਿੰਡ ਖੈੜਾ ਬੇਟ ਦੇ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਜਾਰੀ ਗ੍ਰਾਂਟ ਨਾਲ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਇਲਾਂ ਲਗਾਈਆਂ ਜਾਣਗੀਆਂ ਅਤੇ ਪਿੰਡ ਵਿੱਚ ਸੀਵਰੇਜ ਪਾਇਆ ਜਾਵੇਗਾ ਅਤੇ ਹੋਰ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਕੀਤੇ ਜਾਣਗੇ। ਓਹਨਾ ਕਿਹਾ ਕਿ ਪਿੰਡ ਵਿਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ ਜਾਂ ਨਵੇਂ ਚੱਲ ਰਹੇ ਹਨ ਓਹ ਬਿਨਾਂ ਕਿਸੇ ਭੇਦ ਭਾਵ ਦੇ ਕਰਵਾਏ ਜਾ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly