ਗਣਤੰਤਰ ਦਿਵਸ: ਬੀਐੱਸਐੱਫ ਨੇ ਭਾਰਤ-ਪਾਕਿ ਸਰਹੱਦ ’ਤੇ ਚੌਕਸੀ ਵਧਾਈ

ਜੰਮੂ, (ਸਮਾਜ ਵੀਕਲੀ):  ਬੀਐਸਐਫ ਨੇ ਸੋਸ਼ਲ ਮੀਡੀਆ ’ਤੇ ਧਮਕੀ ਮਿਲਣ ਤੋਂ ਬਾਅਦ ਗਣਤੰਤਰ ਦਿਵਸ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਹੈ। ਬੀਐਸਐਫ ਦੇ ਇੰਸਪੈਕਟਰ ਜਨਰਲ ਡੀਕੇ ਬੂਰਾ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨ ਗਣਤੰਤਰ ਦਿਵਸ ’ਤੇ ਸਮਾਜ ਵਿਰੋਧੀ ਤੱਤਾਂ ਦੇ ਖਤਰੇ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹਨ। ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਨੇ ਪਹਿਲਾਂ ਹੀ ਸਰਹੱਦ ’ਤੇ ਦੋ ਹਫਤਿਆਂ ਲਈ ਚੌਕਸੀ ਵਧਾਉਣ ਦਾ ਐਲਾਨ ਕੀਤਾ ਹੋਇਆ ਹੈ। ਫੌਜਾਂ ਨੇ ਜੰਮੂ ਸਰਹੱਦ ’ਤੇ ਅੰਤਰਰਾਸ਼ਟਰੀ ਸਰਹੱਦ ’ਤੇ ਆਪਣੇ ਜਵਾਨਾਂ ਦੀ ਨਫਰੀ ਵਧਾ ਦਿੱਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਹੰਗਾਮਾ; ‘ਆਪ’ ਕੌਂਸਲਰਾਂ ਨੇ ਭਾਜਪਾ ਦੀ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਕੀਤਾ ਇਨਕਾਰ
Next articleਮੂੰਧੇ ਮੂੰਹ ਡਿੱਗਿਆ ਸੈਂਸੈਕਸ, ਲਗਾਤਾਰ ਪੰਜਵੇਂ ਦਿਨ ਗਿਰਾਵਟ ਜਾਰੀ