ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗਣਤੰਤਰ ਦਿਵਸ ਦੇ ਮੌਕੇ ‘ਤੇ ਬੈਪਟਿਸਟ ਚੈਰੀਟੇਬਲ ਸੁਸਾਇਟੀ ਵਲੋਂ ਸੰਸਥਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਦੀ ਅਗਵਾਈ ਹੇਠ ਸਵੈ ਸਹਾਈ ਗਰੁੱਪਾਂ ਦੇ ਸਹਿਯੋਗ ਨਾਲ ਪਿੰਡ ਹੁਸੈਨਪੁਰ ਵਿਖੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਸਵੈ ਸਹਾਈ ਦੀਆਂ ਔਰਤ ਮੈਂਬਰਾਂ ਨੇ ਗਿੱਧਾ/ ਭੰਗੜਾ ਅਤੇ ਹੋਰ ਗੀਤ ਸੰਗੀਤ ਪੇਸ਼ ਕੀਤਾ। ਸੰਸਥਾ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਮੌਕੇ ਤੇ ਹਾਜ਼ਰ ਸੰਗਤਾਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਪੇਸ਼ ਕਰਦਿਆਂ ਕਿਹਾ ਕਿ ਇਹ ਅਜਾਦੀ ਸਾਨੂੰ ਇਸ ਸ਼ਹਾਦਤਾਂ ਦੇ ਕੇ ਮਿਲੀ ਹੈ।
ਡੋਰ ਆਫ ਪੀਸ ਫਾਉਡੇਸ਼ਨ ਦੇ ਚੇਅਰਮੈਨ ਸੁਭਾਸ਼ ਕੁਮਾਰ ਬੈਂਸ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।ਉਨਾਂ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਡ. ਭੀਮ ਰਾਓ ਅੰਬੇਡਕਰ ਸਾਹਿਬ ਦੁਆਰਾ ਲਿਖਤ ਸਵਿਧਾਨ ਅੱਜ ਦੇ ਦਿਨ ਲਾਗੂ ਹੋਇਆ ਸੀ। ਉਨਾਂ ਕਿਹਾ ਕਿ ਸਾਡੇ ਦੇਸ਼ ਜਹੀ ਸਵਿਧਾਨਿਕ ਪਰਾਣਲੀ ਕਿਸੇ ਹੋਰ ਦੇਸ਼ ਵਿੱਚ ਨਹੀਂ ਹੈ। ਸੰਸਥਾ ਵੱਲੋ ਮਹਿਮਾਨਾਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਬ੍ਰਦਰ ਹਰੀਪਾਲ, ਕਸ਼ਮੀਰ ਸਿੰਘ, ਹਰਪਾਲ ਸਿੰਘ, ਅਰੁਨ ਅਟਵਾਲ, ਸੈਮੂਅਲ, ਮਨਜੀਤ ਸਿੰਘ, ਆਦਿ ਹਾਜ਼ਰ ਸਨ।