ਜੈਪੁਰ (ਸਮਾਜਵੀਕਲੀ) : ਰਾਜਸਥਾਨ ਪੁਲੀਸ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਊਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਨੋਟਿਸ ਜਾਰੀ ਕਰਕੇ ਊਨ੍ਹਾਂ ਦੀ ਕਾਂਗਰਸ ਸਰਕਾਰ ਡੇਗਣ ਦੀਆਂ ਕਥਿਤ ਕੋਸ਼ਿਸ਼ਾਂ ਸਬੰਧੀ ਆਪਣੇ ਬਿਆਨ ਦਰਜ ਕਰਾਊਣ ਲਈ ਆਖਿਆ ਹੈ।
ਸੂਤਰਾਂ ਅਨੁਸਾਰ ਪੁਲੀਸ ਦੇ ਵਿਸ਼ੇਸ਼ ਅਪਰੇਸ਼ਨਜ਼ ਗਰੁੱਪ (ਐੱਸਓਜੀ) ਨੇ ਸਰਕਾਰ ਦੇ ਚੀਫ ਵ੍ਹਿਪ ਮਹੇਸ਼ ਜੋਸ਼ੀ ਨੂੰ ਵੀ ਨੋਟਿਸ ਭੇਜ ਕੇ ਬਿਆਨ ਦਰਜ ਕਰਾਊਣ ਲਈ ਆਖਿਆ ਹੈ। ਐੱਸਓਜੀ ਵਲੋਂ ਸ਼ੁੱਕਰਵਾਰ ਨੂੰ ਦੋ ਜਣਿਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੇ ਜਾਣ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ। ਇਨ੍ਹਾਂ ਦੋ ਜਣਿਆਂ ਨੂੰ ਅਸ਼ੋਕ ਗਹਿਲੋਤ ਦੀ ਸਰਕਾਰ ਡੇਗਣ ਲਈ ਕਾਂਗਰਸ ਦੇ ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਹੇਠ ਹਿਰਾਸਤ ਵਿੱਚ ਲਿਆ ਗਿਆ ਹੈ।
ਸਰਕਾਰੀ ਸੂਤਰ ਅਨੁਸਾਰ, ‘‘ਮੁੱਖ ਮੰਤਰੀ, ਊੱਪ ਮੁੱਖ ਮੰਤਰੀ ਅਤੇ ਸਰਕਾਰ ਦੇ ਚੀਫ ਵ੍ਹਿਪ ਨੂੰ ਇਸ ਮਾਮਲੇ ਵਿੱਚ ਬਿਆਨ ਦਰਜ ਕਰਾਊਣ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ।’’ ਸੂਤਰਾਂ ਅਨੁਸਾਰ ਜਲਦੀ ਹੀ ਦਰਜਨ ਦੇ ਕਰੀਬ ਵਿਧਾਇਕਾਂ ਅਤੇ ਹੋਰਾਂ ਨੂੰ ਵੀ ਇਸ ਮਾਮਲੇ ਵਿੱਚ ਨੋਟਿਸ ਜਾਰੀ ਕੀਤੇ ਜਾ ਸਕਦੇ ਹਨ।