ਗੁਜਰਾਤ ਦੇ ਹਰ ਪਿੰਡ ’ਚ ਸਕੂਲ ਖੋਲ੍ਹਾਂਗੇ: ਕੇਜਰੀਵਾਲ

ਅਹਿਮਦਾਬਾਦ, (ਸਮਾਜ ਵੀਕਲੀ) : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਜੇਕਰ ਗੁਜਰਾਤ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰੇਕ ਪਿੰਡ ਵਿੱਚ ਸਰਕਾਰੀ ਸਕੂਲ ਬਣਾਏ ਜਾਣਗੇ ਅਤੇ ਕੱਛ ਜ਼ਿਲ੍ਹੇ ਦੇ ਕੋਨੇ-ਕੋਨੇ ਤੱਕ ਨਰਮਦਾ ਦਾ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਗੁਜਰਾਤ ਵਾਸੀਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ‘ਆਪ’ ਨੂੰ ਇਕ ਮੌਕਾ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਇਸੇ ਸਾਲ ਦਸੰਬਰ ਵਿੱਚ ਗੁਜਰਾਤ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਗੁਜਰਾਤ ਦੇ ਦੋ ਦਿਨਾਂ ਦੌਰੇ ’ਤੇ ਹਨ ਅਤੇ ਅਹਿਮਦਾਬਾਦ ਤੋਂ 400 ਕਿਲੋਮੀਟਰ ਦੂਰ ਕੱਛ ਜ਼ਿਲ੍ਹੇ ਦੇ ਗਾਂਧੀਧਾਮ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਕੇਜਰੀਵਾਲ ਨੇ ਦਾਅਵਾ ਕੀਤਾ, ‘‘ਦਿੱਲੀ ਵਿੱਚ ਸਰਕਾਰੀ ਸਕੂਲਾਂ ’ਚ ਪੜ੍ਹਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀ ਮੈਡੀਕਲ ਤੇ ਇੰਜਨੀਅਰਿੰਗ ਪਾਠਕ੍ਰਮਾਂ ਵਿੱਚ ਦਾਖਲਾ ਲੈ ਰਹੇ ਹਨ। ਚੰਗੀ ਤਨਖਾਹ ਵਾਲੀ ਨੌਕਰੀ ਮਿਲਣ ਤੋਂ ਬਾਅਦ ਉਹ ਆਪਣੇ ਪਰਿਵਾਰਾਂ ਨੂੰ ਗਰੀਬੀ ’ਚੋਂ ਕੱਢਣਗੇ ਪਰ ਗੁਜਰਾਤ ਬਾਰੇ ਮੈਨੂੰ ਪਤਾ ਲੱਗਾ ਹੈ ਕਿ ਭਾਜਪਾ ਕੱਛ ਵਿੱਚ ਸਰਕਾਰੀ ਸਕੂਲ ਬੰਦ ਕਰ ਰਹੀ ਹੈ।’’ ਉਨ੍ਹਾਂ ਗੁਜਰਾਤ ਵਾਸੀਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ‘ਆਪ’ ਨੂੰ ਮੌਕਾ ਦੇਣ ਦੀ ਅਪੀਲ ਕੀਤੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਯੁਕਤ ਰਾਸ਼ਟਰ ਵਿੱਚ ਰੂਸ ਖ਼ਿਲਾਫ਼ ਲਿਆਂਦੇ ਮਤੇ ਮੌਕੇ ਭਾਰਤ ਗੈਰਹਾਜ਼ਰ
Next articleਝੂਠ ਬੋਲ ਰਹੇ ਨੇ ਸੁਫਨਿਆਂ ਦੇ ਵਪਾਰੀ ਕੇਜਰੀਵਾਲ: ਸਮ੍ਰਿਤੀ