ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ;
ਮਨਪ੍ਰੀਤ ਅਤੇ ਸੁਖਬੀਰ ਨੇ ਦਿੱਤਾ ਮੋਢਾ
ਲੰਬੀ (ਸਮਾਜਵੀਕਲੀ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ (90) ਦਾ ਵੀਰਵਾਰ ਦੇਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਪਿੰਡ ਬਾਦਲ ’ਚ ਅੱਜ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਦਰ ਦਿੱਤਾ ਗਿਆ। ਸਪੁੱਤਰ ਮਨਪ੍ਰੀਤ ਸਿੰਘ ਬਾਦਲ ਅਤੇ ਭਤੀਜੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿੱਤੀ।
ਇਸ ਤੋਂ ਪਹਿਲਾਂ ਦੋਵੇਂ ਭਰਾਵਾਂ ਨੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਜ਼ਿਕਰਯੋਗ ਹੈ ਕਿ ਮਾਰਚ ’ਚ ਉਨ੍ਹਾਂ ਦੀ ਪਤਨੀ ਹਰਮਿੰਦਰ ਕੌਰ ਦਾ ਦੇਹਾਂਤ ਹੋ ਗਿਆ ਸੀ। ਅੰਤਿਮ ਸਸਕਾਰ ਮੌਕੇ ਵੱਡੇ ਭਰਾ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ। ਇਸ ਮੌਕੇ ਮਹੇਸ਼ਇੰਦਰ ਸਿੰਘ ਬਾਦਲ, ਹਰਦੀਪਇੰਦਰ ਸਿੰਘ ਬਾਦਲ, ਮੇਜਰ ਭੁਪਿੰਦਰ ਸਿੰਘ ਬਾਦਲ, ਲਾਲੀ ਬਾਦਲ, ਹਰਸਿਮਰਤ ਬਾਦਲ, ਵੀਨੂੰ ਬਾਦਲ, ਅਰਜੁਨ ਬਾਦਲ, ਰੀਆ ਬਾਦਲ, ਸੰਜਮ ਬਾਦਲ, ਬਾਵਾ ਬਾਦਲ, ਬੌਬੀ ਬਾਦਲ, ਜੋਜੋ ਜੌਹਲ ਅਤੇ ਹਨੀ ਫੱਤਣਵਾਲਾ ਵੀ ਮੌਜੂਦ ਸਨ।
ਪੰਜਾਬ ਸਰਕਾਰ ਵੱਲੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਵਿਜੈ ਇੰਦਰ ਸਿੰਗਲਾ, ਅਰੁਣਾ ਚੌਧਰੀ ਅਤੇ ਰਾਜਪਾਲ ਵੱਲੋਂ ਬਠਿੰਡਾ ਦੇ ਆਈਜੀ ਅਰੁਣ ਮਿੱਤਲ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਰਾਣਾ ਗੁਰਜੀਤ ਸਿੰਘ, ਕੁਲਬੀਰ ਸਿੰਘ ਜ਼ੀਰਾ, ਬਿਕਰਮ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਰਾਜਾ ਵੜਿੰਗ, ਡਾ. ਓਮ ਪ੍ਰਕਾਸ਼ ਸ਼ਰਮਾ ਅਤੇ ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਪੁੱਜੇ ਹੋਏ ਸਨ। ਪੈਰੋਕਾਰਾਂ ਨੇ ਮੀਡੀਆ ਵੱਲੋਂ ਬਾਬੇ ਦੀਆਂ ਤਸਵੀਰਾਂ ਖਿੱਚਣ ’ਤੇ ਇਤਰਾਜ਼ ਜਤਾਇਆ
।