ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਰੇਮੰਡ (ਇੰਡੀਆਨਾ ) ਦੀ ਕਮੇਟੀ ਵੱਲੋਂ ਸੁਖਦੇਵ ਸਿੰਘ ਸ਼ਾਂਤ ਦੀ ਪੁਸਤਕ ‘ਪੰਦਰਾਂ ਭਗਤ ਸਾਹਿਬਾਨ’ ਦਾ ਲੋਕ-ਅਰਪਣ ਅਤੇ ਸਨਮਾਨ। 

 ਅਮਰੀਕਾ – (ਹਰਜਿੰਦਰ ਛਾਬੜਾ) ਬੀਤੇ ਐਤਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਰੇਮੰਡ (ਇੰਡੀਆਨਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸੁਖਦੇਵ ਸਿੰਘ ਸ਼ਾਂਤ ਦੀ ਲਿਖੀ ਅਤੇ ਸਿੰਘ ਬ੍ਰਦਰਜ ਅੰਮ੍ਰਿਤਸਰ ਦੁਆਰਾ ਪ੍ਰਕਾਸ਼ਿਤ ਪੁਸਤਕ ‘ਪੰਦਰਾਂ ਭਗਤ ਸਾਹਿਬਾਨ’ ਦਾ ਲੋਕ-ਅਰਪਣ ਕੀਤਾ ਗਿਆ। ਲੇਖਕ ਵੱਲੋਂ ਗੁਰਦੁਆਰਾ ਸਾਹਿਬ ਦੀ ਲਾਇਬਰੇਰੀ ਲਈ ਪੁਸਤਕ ਦੀ ਇੱਕ ਕਾਪੀ ਭੇਂਟ ਵੀ ਕੀਤੀ ਗਈ। ਇਸ ਪੁਸਤਕ ਬਾਰੇ ਪ੍ਰੋ: ਨਿਰੰਜਨ ਸਿੰਘ ਢੇਸੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਇਹ ਪੁਸਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੁਸ਼ੋਭਿਤ ਪੰਦਰਾਂ ਭਗਤ ਸਾਹਿਬਾਨ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਬਾਰੇ ਠੋਸ ਜਾਣਕਾਰੀ ਦਿੰਦੀ ਹੈ ਅਤੇ ਪਾਠਕ ਦੀ ਉਂਗਲ ਫੜ ਕੇ ਆਪਣੇ ਨਾਲ ਤੋਰ ਲੈਂਦੀ ਹੈ।
ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਸ੍ਰ: ਗੁਰਦਿਆਲ ਸਿੰਘ ਅਤੇ ਕਮੇਟੀ ਮੈਂਬਰਾਨ ਸ੍ਰ: ਸਤਨਾਮ ਸਿੰਘ,ਸ੍ਰ: ਸੁਖਦੇਵ ਸਿੰਘ ਸਮਰਾ ਅਤੇ ਪ੍ਰੋ: ਨਿਰੰਜਨ ਸਿੰਘ ਢੇਸੀ ਵੱਲੋਂ ਮੌਕੇ ‘ਤੇ ਲੇਖਕ ਨੂੰ ਸਿਰੋਪਾਓ ਅਤੇ ਸਨਮਾਨ-ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੇਖਕ ਦੀ ਧਰਮ-ਪਤਨੀ ਸੁਰਿੰਦਰ ਕੌਰ ਅਤੇ ਬੇਟਾ ਗੁਰਦੀਪਕ ਸਿੰਘ ਵੀ ਹਾਜ਼ਰ ਸਨ
Previous articleਨੰਬਰਦਾਰ ਰਤਨ ਸਿੰਘ ਨੂੰ ਵੱਖ ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜਲੀਆਂ
Next articleRepeated violations of Ukraine’s territorial integrity by Russia