ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬਾਬਾ ਦੀਪ ਸਿੰਘ ਨਗਰ ਆਰਸੀਐਫ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਲਈ ਖਰੀਦੀ ਗਈ ਦੋ ਕਨਾਲ ਜਗ੍ਹਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸ੍ਰੀ ਅੰਮ੍ਰਿਤਸਰ ਭਾਈ ਮਲਕੀਤ ਸਿੰਘ ਨੇ ਨੀਂਹ ਪੱਥਰ ਰੱਖਿਆ। ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਨੀਂਹ ਪੱਥਰ ਰੱਖਿਆ ਗਿਆ। ਵੱਡੀ ਗਿਣਤੀ ਵਿਚ ਸੇਵਾਦਾਰਾਂ ਨੇ ਇਸ ਮੌਕੇ ਸੇਵਾ ਨਿਭਾਈ।
ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਗਏ। ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗਿਆਨੀ ਅਵਤਾਰ ਸਿੰਘ ਕੀਰਤਨੀ ਜੱਥਾ ਅੰਮ੍ਰਿਤਸਰ, ਨਿਰੰਕਾਰ ਸਿੰਘ, ਪਰਮਜੀਤ ਸਿੰਘ ਖਾਲਸਾ ਪ੍ਰਧਾਨ, ਗੁਰਪ੍ਰੀਤ ਸਿੰਘ ਸਕੱਤਰ, ਹਰਜਿੰਦਰ ਸਿੰਘ ਕੈਸ਼ੀਅਰ, ਮੀਤ ਪ੍ਰਧਾਨ ਪ੍ਰੇਮ ਸਿੰਘ, ਸਰਪੰਚ ਰੁਪਿੰਦਰ ਕੌਰ, ਭਾਈ ਰਜਿੰਦਰ ਸਿੰਘ, ਡਾ ਪਰਮਜੀਤ ਸਿੰਘ ਮਾਨਸਾ, ਗੁਰਦੇਵ ਸਿੰਘ ਢੇਸੀ ਨਿਹੰਗ ਸਿੰਘ, ਰਵਿੰਦਰ ਸਿੰਘ, ਨਰੰਜਣ ਸਿੰਘ, ਅਮਰੀਕ ਸਿੰਘ’ ਕੁਲਦੀਪ ਸਿੰਘ, ਗੁਰਜੀਤ, ਇੰਦਰਪਾਲ ਸਿੰਘ, ਸ਼ਿਵਗਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੇਵਾਦਾਰ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly