ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਰਤੀ ਰੌਣਕ, ਵੱਡੀ ਗਿਣਤੀ ‘ਚ ਪੁੱਜ ਰਹੇ ਨੇ ਸ਼ਰਧਾਲੂ

ਕਪੂਰਥਲਾ (ਕੌੜਾ) (ਸਮਾਜ ਵੀਕਲੀ) : ਕਰਫਿਊ ਹਟਾਏ ਜਾਣ ਤੋਂ ਬਾਅਦ ਸ਼ੁੱਕਰਵਾਰ ਜੇਠ ਮਹੀਨੇ ਦੀ ਮੱਸਿਆ ਦੇ ਦਿਹਾੜੇ ‘ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜ ਰਹੇ ਹਨ।

PunjabKesariਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਇਸ ਵਾਰ ਵੀ ਗੁਰਦੁਆਰਾ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਦੀਵਾਨ ਨਹੀਂ ਸਜਾਏ ਗਏ।

PunjabKesari: ਗੁਰੂ ਘਰ ‘ਚ ਪਰਤੀ ਰੌਣਕ, ਸੰਗਤਾਂ ਦੀ ਆਮਦ ਸ਼ੁਰੂ (ਤਸਵੀਰਾਂ)

ਮੱਸਿਆ ਦੇ ਦਿਹਾੜੇ ‘ਤੇ ਸੰਗਤਾਂ ਸਰੋਵਰ ‘ਚ ਇਸ਼ਨਾਨ ਕੀਤਾ, ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ । ਕਰੀਬ ਦੋ ਮਹੀਨੇ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਪੁੱਜੀਆਂ ਵੱਡੀ ਗਿਣਤੀ ‘ਚ ਸੰਗਤਾਂ ਦੀ ਰੌਣਕ ਦੇਖ ਕੇ ਗੁਰਦੁਆਰਾ ਸਾਹਿਬ ਸਾਹਮਣੇ ਦੁਕਾਨਦਾਰਾਂ ‘ਚ ਵੀ ਖੁਸ਼ੀ ਦੀ ਲਹਿਰ ਦੇਖੀ ਗਈ।

PunjabKesari

ਇਹ ਵੀ ਪੜ੍ਹੋ : ਜਿਸ ਔਰਤ ਕਰਕੇ ਸਬ-ਇੰਸਪੈਕਟਰ ਦਾ ਨਿਕਲਿਆ ਜਲੂਸ, ਉਸ ਨੇ ਦੱਸਿਆ ਧਰਮ ਦਾ ਭਰਾ (ਵੀਡੀਓ)

PunjabKesari

 

 

Previous articleਨੇਤਾ ਅਤੇ ਦਲਿਤ
Next articleਦੁਨੀਆ ‘ਚ ਕੋਰੋਨਾ ਨਾਲ ਲੱਖਾਂ ਲੋਕਾਂ ਦੀਆਂ ਮੌਤਾਂ ਦਾ ਜ਼ਿੰਮੇਵਾਰ ਚੀਨ-ਟਰੰਪ