ਨਵੀਂ ਦਿੱਲੀ, (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ’ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਸ੍ਰੀ ਚੜੂਨੀ ਨੇ ‘ਪੰਜਾਬ ਮਿਸ਼ਨ’ ਤਹਿਤ ਸੁਝਾਅ ਦਿੱਤਾ ਸੀ ਕਿ ‘ਸਿਸਟਮ ਵਿੱਚ ਬਦਲਾਅ’ ਲਈ ਕਿਸਾਨ ਯੂਨੀਅਨਾਂ ਨੂੰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ।
ਮੋਰਚੇ ਨੇ ਹਾਲਾਂਕਿ ਚੜੂਨੀ ਦੇ ਇਸ ਬਿਆਨ ਤੋਂ ਖੁ਼ਦ ਨੂੰ ਵੱਖ ਕਰਦਿਆਂ ਇਸ ਨੂੰ ਕਿਸਾਨ ਆਗੂ ਦੀ ਨਿੱਜੀ ਰਾਇ ਦੱਸਿਆ ਸੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਲਾਏ ਮੋਰਚਿਆਂ ’ਚ ਡਟੇ ਕਿਸਾਨ ਇੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਘੋਲ ਨੂੰ ਜਿੱਤਣ ਲਈ ਆਏ ਹਨ ਨਾ ਕਿ ਚੋਣਾਂ ਲੜਨ। ਉਧਰ, ਗੁਰਨਾਮ ਸਿੰਘ ਚੜੂਨੀ ਨੇ ਇਕ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਚੋਣ ਮੈਦਾਨ ’ਚ ਨਿੱਤਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਨਹੀਂ ਲਿਆ ਗਿਆ, ਪਰ ਉਹ ਸੱਤਾ ਤਬਦੀਲੀ ਦੀ ਥਾਂ ‘ਵਿਵਸਥਾ ਤਬਦੀਲੀ’ ਦੀ ਗੱਲ ਕਰਦੇ ਹਨ ਤੇ ਅੱਗੋਂ ਵੀ ਆਪਣੇ ਸਟੈਂਡ ਉਪਰ ਕਾਇਮ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly