ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਅਧਾਰਤ ਬਰੋਸ਼ਰ ਜਾਰੀ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਸਦ ਮੈਂਬਰ ਸ੍ਰ.ਜਸਬੀਰ ਸਿੰਘ ਗਿੱਲ ਜਿਨਾਂ ਦੇ ਨਾਲ ਵਿਧਾਇਕ ਸੁਲਤਾਨਪੁਰ ਲੋਧੀ ਸ੍ਰ.ਨਵਤੇਜ਼ ਸਿੰਘ ਚੀਮਾ ਵੀ ਮੌਜੂਦ ਸਨ ਵਲੋਂ ਸੁਲਤਾਨਪੁਰ ਲੋਧੀ ਦੇ ਪ੍ਰਮੁੱਖ ਸਥਾਨਾਂ ‘ਤੇ 551ਵੇਂ ਪ੍ਰਕਾਸ਼ ਪੁਰਬ ਦੇ ਲੋਗੋ ਵਾਲੇ ਦੋ ਸੈਲਫ਼ੀ ਪੁਆਇੰਟਾਂ ਦਾ ਉਦਘਾਟਨ ਕੀਤਾ ਗਿਆ , ਜਿਨਾਂ ਵਿੱਚ ਗਰਾਰੀ ਚੌਕ (ਰੋਟਰੀ ਚੌਕ) ਅਤੇ ਹੋਰ ਸਥਾਨ ਸ਼ਾਮਿਲ ਹਨ।
ਸੈਲਫ਼ੀ ਪੁਆਇੰਟ ਅਤੇ ਡਿਜ਼ਾਇਨ ਬਣਾਉਣ ਦਾ ਵਿਚਾਰ ਹਾਈ ਕੋਰਟ ਦੇ ਵਕੀਲ ਹਰਪ੍ਰੀਤ ਸਿੰਘ ਸਿੱਧੂ ਵਲੋਂ ਸੁਝਾਇਆ ਗਿਆ ਅਤੇ ਇਹ ਸੈਲਫ਼ੀ ਪੁਆਇੰਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀ ਸੰਗਤ ਲਈ ਖਿੱਚ ਦਾ ਕੇਂਦਰ ਬਣ ਗਏ ਹਨ। ਇਹ ਸੈਲਫ਼ੀ ਪੁਆਇੰਟ ਸੰਗਤ ਲਈ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਣਨ ਦੀਆਂ ਮਿੱਠੀਆਂ ਯਾਦਾਂ ਨੂੰ ਨਾਲ ਲੈ ਕੇ ਜਾਣ ਤੇ ਸੰਭਾਲ ਕੇ ਰੱਖਣ ਲਈ ਬਹੁਤ ਸਹਾਈ ਸਿੱਧ ਹੋਣਗੇ।
ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਅਧਾਰਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਤਸਵੀਰ ਵਾਲਾ ਬਰੋਸ਼ਰ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪ੍ਰੋ.ਐਸ.ਐਸ.ਮਰਵਾਹਾ, ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉਪਲ, ਐਸ.ਐਸ.ਪੀ.ਕਪੂਰਥਲਾ ਕੰਵਰਦੀਪ ਕੌਰ ਅਤੇ ਹੋਰ ਵੀ ਹਾਜ਼ਰ ਸਨ