ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐੱਫ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ):  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਇਸ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਆਨਲਾਈਨ ਸਮਾਗਮ ਵਿੱਚ ਸ਼ਾਮਲ ਹੋ ਕੇ ਹਿੱਸਾ ਲਿਆ । ਇਸ ਦੌਰਾਨ ਵਿਦਿਆਰਥੀਆਂ ਵਿਸਾਖੀ ਨਾਲ ਸਬੰਧਤ ਗੀਤ, ਕਵਿਤਾਵਾਂ ਅਤੇ ਪੋਸਟਰ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਵਿਸਾਖੀ ਦੇ ਦਿਹਾਡ਼ੇ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ । ਇਸ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਨੀਲਮ ਕਾਲੜਾ, ਅਨੀਤਾ ਸਹਿਗਲ, ਲਵਿਤਾ, ਨਰਿੰਦਰ ਪੱਤੜ, ਅੰਜੂ, ਨਿਧੀ, ਰਣਜੀਤ ਸਿੰਘ, ਸ਼ਵੇਤਾ ਮਹਿਤਾ, ਭੁਪਿੰਦਰ ਕੌਰ, ਛਿੰਦਰਪਾਲ ਕੌਰ, ਗਗਨਦੀਪ ਕੌਰ, ਪਰਮਿੰਦਰ ਕੌਰ, ਦੀਪਿਕਾ, ਕਮਲਜੀਤ ਕੌਰ, ਰੀਮਾ ਸੋਨੀ, ਨਵਨੀਤ ਕੌਰ, ਜੈਸਮੀਨ ਕੌਰ, ਤਰਨਜੀਤ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

Previous articleਅਮਰੀਕੀ ਫ਼ੌਜ ਦੇ ਪਹਿਲੇ ਸਿੱਖ ਕਰਨਲ ਡਾਕਟਰ ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
Next articleBen Stokes ruled out of IPL due to broken finger