ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਕੈਪਸ਼ਨ ਮਿੱਠੜਾ ਕਾਲਜ ਦੇਖੇ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਆਨਲਾਈਨ ਬਣਾਏ ਗਏ ਵਿਦਿਆਰਥੀਆਂ ਵੱਲੋਂ ਵੱਖ ਵੱਖ ਪੋਸਟਰਾਂ ਦੇ ਦ੍ਰਿਸ਼

ਕਪੂਰਥਲਾ,ਸਮਾਜ ਵੀਕਲੀ, ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਨਲਾਈਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸਟਾਫ ਮੈਂਬਰਾਂ ਅਤੇ ਛੇਵੀਂ ਤੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ । ਇਸ ਦੌਰਾਨ ਜਪੁਜੀ ਸਾਹਿਬ ਦਾ ਪਾਠ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ । ਸੱਤਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਸ਼ਬਦ ਗਾਇਨ ਰਾਹੀਂ ਹਾਜ਼ਰੀ ਭਰੀ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੁਨੇਹਾ ਦਿੱਤਾ । ਇਸ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਕੌਰ, ਅਨੀਤਾ ਸਹਿਗਲ, ਅੰਜੂ, ਭੁਪਿੰਦਰ ਕੌਰ, ਦਵਿੰਦਰਰਾਜ ਕੌਰ, ਛਿੰਦਰਪਾਲ ਕੌਰ, ਹਰਪਾਲ ਕੌਰ, ਲਵਿਤਾ, ਨੀਲਮ ਕਾਲੜਾ, ਮਨੀਸ਼ਾ ਵਰਮਾ, ਨਰਿੰਦਰ ਪੱਤੜ, ਰਣਜੀਤ ਸਿੰਘ, ਸ਼ਵੇਤਾ ਮਹਿਤਾ, ਰਮਾਨੀਕਾ, ਨਰਿੰਦਰਪਾਲ ਕੌਰ, ਜੈਸਮੀਨ ਕੌਰ, ਨਵਨੀਤ ਕੌਰ, ਕਮਲਜੀਤ ਕੌਰ, ਰੀਮਾ ਸੋਨੀ, ਦੀਪਿਕਾ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਧਿਆਪਕ ਦਲ ਪੰਜਾਬ (ਜਵੰਧਾ) ਦਾ ਵਫਦ ਬੀ.ਪੀ.ਈ.ੳ ਕਪੂਰਥਲਾ -3 ਨੂੰ ਮਿਿਲਆ
Next articleਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ