ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਐੱਨ. ਸੀ. ਸੀ. ਦੇ ਵਿਦਿਆਰਥੀਆਂ ਨੂੰ ਹਥਿਆਰਾਂ ਸਬੰਧੀ ਜਾਣਕਾਰੀ ਦਿੱਤੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਐਨ. ਸੀ. ਸੀ. ਦੇ ਵਿਦਿਆਰਥੀਆਂ ਲਈ ਕੈਂਪ ਲਗਾਇਆ ਗਿਆ । ਸੂਬੇਦਾਰ ਰਾਜਿੰਦਰ ਸਿੰਘ, ਹੌਲਦਾਰ ਦੀਦਾਰ ਸਿੰਘ ਅਤੇ ਹੌਲਦਾਰ ਹਰਅੰਮ੍ਰਿਤਪਾਲ ਸਿੰਘ ਕੈਂਪ ਵਿਚ ਵਿਸ਼ੇਸ਼ ਤੌਰ ‘ਤੇ ਪੁੱਜਣ ਲਈ ਸਟਾਫ਼ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਐੱਨ. ਸੀ. ਸੀ. ਨਾਲ ਸਬੰਧਤ ਵਿਦਿਆਰਥੀਆਂ ਨੂੰ ਹਥਿਆਰਾਂ ਸਬੰਧੀ ਜਾਣਕਾਰੀ ਦਿੱਤੀ ਗਈ । ਇਸ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਮੋਂਂਗਾ ਅਤੇ ਸਟਾਫ਼ ਮੈਂਬਰ ਹਾਜ਼ਰ ਸਨ ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਸਕੂਲ ਵਿਖੇ ੳਜ਼ੋਨ ਦਿਵਸ ਮਨਾਇਆ ਗਿਆ
Next articleਐੱਸਸੀਓ ਮੈਂਬਰ ਮੁਲਕਾਂ ’ਚ ਵਪਾਰ ਲਈ ਆਵਾਜਾਈ ਦੀ ਖੁੱਲ੍ਹ ਮਿਲੇ: ਮੋਦੀ