ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿ ਸਕੂਲ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਪ੍ਰਿੰਸੀਪਲ ਪ੍ਰਬਦੀਪ ਕੌੌੌਰ ਮੋਂਂਗਾ ਦੀ ਅਗਵਾਈ ਵਿੱਚ, ਪੰਜਾਬ ਸਰਕਾਰ ਵੱਲੋਂ ਕੋਰੋਨਾ ਕਾਰਨ ਸਕੂਲ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਸਮੂਹ ਸਟਾਫ ਮੈਂਬਰਾਂਂ ਵੱਲੋਂ ਕਾਲੇ ਕੱਪੜੇ ਤੇ ਕਾਲੇ ਮਾਸਕ ਪਾ ਕੇ ਅਤੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਪੰਜਾਬ ਸਰਕਾਰ ਵੱਲੋਂ ਸਕੂਲ ਬੰਦ ਕਰਨ ਦੇ ਫ਼ੈਸਲੇ ਦੀ ਤਿੱਖੀ ਅਲੋਚਨਾ ਕੀਤੀ ਗਈ । ਵੱਖ ਵੱਖ ਬੁਲਾਰਿਆਂ ਕਿਹਾ ਕਿ ਸਕੂਲ ਬੰਦ ਹੋਣ ਨਾਲ ਪਹਿਲਾਂ ਹੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਵਿੱਦਿਅਕ ਅਦਾਰੇ ਮੁੁੁੜ ਬੰਦ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਬੀਤੇ ਸਾਲ ਸਕੂਲ ਬੰਦ ਹੋਣ ਕਾਰਨ ਬੜੀ ਮੁਸ਼ਕਿਲ ਨਾਲ ਬੱਚਿਆਂ ਨੂੰ ਆਨਲਾਈਨ ਪਡ਼੍ਹਾਈ ਕਰਵਾਈ ਗਈ ਸੀ, ਜਿਸ ਕਾਰਨ ਬੱਚਿਆਂ ਨੂੰ ਪੜ੍ਹਾਈ ਦਾ ਕਾਫ਼ੀ ਨੁਕਸਾਨ ਉਠਾਉਣਾ ਪਿਆ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਰੋਨਾ ਸਬੰਧੀ ਦਿੱਤੀਆਂ ਹਦਾਇਤਾਂ ਅਤੇ ਸਾਵਧਾਨੀਆਂ ਦੀ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ । ਪ੍ਰਿੰਸੀਪਲ ਮੋਂਗਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਦੇ ਭਵਿੱਖ ਨੂੰ ਵੇਖਦਿਆਂ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ ।
ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਮੈਡਮ ਲਵਿਤਾ, ਦਵਿੰਦਰਰਾਜ ਕੌਰ, ਰੇਨੂੰ ਬਾਲਾ, ਅਨੀਤਾ ਸਹਿਗਲ, ਅਸ਼ੋਕ ਕੁਮਾਰ, ਹਰਪਾਲ ਕੌਰ, ਨਰਿੰਦਰ ਪੱਤੜ, ਸ਼ਿੰਦਰਪਾਲ ਕੌਰ, ਨੀਲਮ ਕਾਲੜਾ, ਪ੍ਰਵੀਨ ਕੌਰ, ਨਵਨੀਤ ਕੌਰ, ਦੀਪਿਕਾ, ਮੋਨਿਕਾ ਸ਼ਰਮਾ, ਸੁਮਨ ਸ਼ਰਮਾ, ਨਿਧੀ, ਕਰਨਜੀਤ ਸਿੰਘ, ਮਨਜਿੰਦਰ ਸਿੰਘ, ਪਰਮਿੰਦਰ ਕੌਰ, ਕੁਲਵਿੰਦਰ ਕੌਰ, ਰੀਮਾ ਸੋਨੀ, ਤਰਨਜੀਤ ਕੌਰ, ਅੰਜੂ, ਕਮਲਜੀਤ ਕੌਰ, ਹਰਪ੍ਰੀਤ ਕੌਰ, ਲਵਲੀਨ ਕੌਰ, ਗੁਰਪ੍ਰੀਤ ਕੌਰ, ਭੁਪਿੰਦਰ ਕੌਰ, ਮਨੀਸ਼ਾ, ਗਗਨਦੀਪ ਕੌਰ, ਸ਼ਵੇਤਾ ਮਹਿਤਾ, ਰਨਜੀਤ ਸਿੰਘ ਆਦਿ ਸਟਾਫ ਮੈਂਬਰ ਹਾਜਰ ਸਨ ।