ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਗੁਰਪ੍ਰੀਤ ਕੌਰ ਨੂੰ ਮਿਲਿਆ ਬੈਸਟ ਟੀਚਰ ਦਾ ਐਵਾਰਡ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵੱਲੋਂਂ ਐੱਫ. ਏ. ਪੀ ਨੈਸ਼ਨਲ ਐਵਾਰਡਜ 2022 ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਅਧਿਆਪਕਾ ਗੁਰਪ੍ਰੀਤ ਕੌਰ ਨੂੰ “ਬੈਸਟ ਟੀਚਰ” ਅਵਾਰਡ 2022 ਨਾਲ ਸਨਮਾਨਿਤ ਕੀਤਾ ਗਿਆ । ਅਧਿਆਪਕ ਗੁਰਪ੍ਰੀਤ ਕੌਰ ਨੂੰ ਸਕੂਲ ਪਹੁੰਚਣ ‘ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ।

ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਵੀ ਗੁਰਪ੍ਰੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਣਧੀਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਮੀਨਾਕਸ਼ੀ, ਹਰਜਿੰਦਰ ਸਿੰਘ, ਸਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀ ਭਾਈਚਾਰੇ ਨੂੰ ਇੱਕ ਮੰਚ ਤੇ ਇਕੱਠਾ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ -ਰਛਪਾਲ ਸਿੰਘ ਸੰਘਾ
Next articleਪਲਾਟ