ਗੁਰੂ ਹਰਿਕਿਸ਼ਨ ਪਬਲਿਕ ਸਕੂਲ ‘ਚ ਹਿੰਦੀ ਦਿਵਸ ਨੂੰ ਸਮਰਪਿਤ ਸਮਾਗਮ

ਕੈਪਸ਼ਨ : ਆਨਲਾਈਨ ਹਿੰਦੀ ਦਿਵਸ ਦੌਰਾਨ ਵਿਦਿਆਰਥੀਆਂ ਵੱਲੋਂ ਬਣਾਏ ਗਏ ਪੋਸਟਰ ।
ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨਲਾਈਨ ਹਿੰਦੀ ਦਿਵਸ ਦਾ ਆਯੋਜਨ ਕੀਤਾ ਗਿਆ ।ਇਸ ਦੌਰਾਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਵਿਦਿਆਰਥੀਆਂ ਹਿੰਦੀ ਦਿਵਸ ਨਾਲ ਸਬੰਧਿਤ ਪੋਸਟਰ ਤਿਆਰ ਕੀਤੇ ਅਤੇ ਗੀਤ ਤੇ ਕਵਿਤਾਵਾਂ ਰਾਹੀਂ ਰਾਸ਼ਟਰੀ ਭਾਸ਼ਾ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ । ਇਸ ਮੌਕੇ ਬੋਲਦਿਆਂ ਸਕੂਲ ਦੇ ਪਿ੍ੰਸੀਪਲ ਵਿਨੋਦ ਖਜੂਰੀਆ ਨੇ ਕਿਹਾ ਕਿ ਸਾਨੂੰ ਮਿੱਠ ਬੋਲੜੀ ਰਾਸ਼ਟਰੀ ਭਾਸ਼ਾ ਹਿੰਦੀ ਦਾ ਵੱਧ ਤੋਂ ਵੱਧ ਸਤਿਕਾਰ ਕਰਨਾ ਚਾਹੀਦਾ ਹੈ, ਜਿਸ ਨੂੰ ਸੁਣਨ ਵਿੱਚ ਵੀ ਬਹੁਤ ਹੀ ਸਕੂਨ ਮਿਲਦਾ ਹੈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ ਅਤੇ ਇੰਜ. ਨਿਮਰਤਾ ਕੌਰ ਐਡਮਨਿਸਟੇਟਰ ਨੇ ਸਟਾਫ਼ ਮੈਂਬਰਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਰਾਸ਼ਟਰੀ ਭਾਸ਼ਾ ਹਿੰਦੀ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ ।
Previous articleਜਲੰਧਰ ਪੁਲਿਸ ਨੇ ਮਾਸਕ ਨਾ ਪਾਉਣ ‘ਤੇ ਹੁਣ ਤੱਕ ਕੱਟੇ 2 ਕਰੋੜ ਦੇ ਚਾਲਾਨ, ਪੜ੍ਹੋ ਪੂਰੀ ਡਿਟੇਲ
Next articleमैंनस यूनियन द्वारा जन जागरण सप्ताह” तहत विरोध प्रदर्शन