ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਸ਼ਹੀਦੀ ਦਿਹਾੜਾ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਸ਼ਹੀਦੀ ਦਿਹਾੜੇ ਦੀ ਝਲਕ

ਹੁਸੈਨਪੁਰ (ਸਮਾਜ ਵੀਕਲੀ) (ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਪ੍ਰਬੰਧਕਾਂ ਵੱਲੋਂ ਆਯੋਜਿਤ ਆਨਲਾਈਨ ਧਾਰਮਿਕ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਹਿੱਸਾ ਲਿਆ । ਇਸ ਦੌਰਾਨ ਆਂਚਲਪ੍ਰੀਤ ਕੌਰ, ਕਾਜ਼ਲਪ੍ਰੀਤ ਕੌਰ, ਪਲਕਪ੍ਰੀਤ ਕੌਰ, ਜਸਲੀਨ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਸ਼ਬਦ ਗਾਇਨ, ਧਾਰਮਿਕ ਗੀਤਾਂ ਤੇ ਕਵਿਤਾਵਾਂ ਰਾਹੀਂ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਦੀ ਜੀਵਨੀ ਅਤੇ ਸ਼ਹੀਦੀ ‘ਤੇ ਚਾਨਣਾ ਪਾਇਆ ।

ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਿਖਾਏ ਸੱਚ ਦੇ ਰਸਤੇ ‘ਤੇ ਚੱਲਣ ਦਾ ਸੁਨੇਹਾ ਦਿੱਤਾ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਕੌਰ, ਅਸ਼ੋਕ ਕੁਮਾਰ, ਲਵਿਤਾ ਆਦਿ ਸਟਾਫ ਮੈਂਬਰ ਹਾਜਰ ਸਨ ।

Previous articleਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਲਈ ਭਰਤੀ ਰੈਲੀ 3 ਨੂੰ
Next articleਪੰਜਾਬ ਵਾਸੀਆਂ ਲਈ ਨਿਊ ਚੰਡੀਗੜ੍ਹ ‘ਚ ਘਰ ਬਣਾਉਣ ਦਾ ਮੌਕਾ