ਹੁਸੈਨਪੁਰ (ਸਮਾਜ ਵੀਕਲੀ) (ਕੌੜਾ)- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਨਲਾਈਨ ਨਵੇਂ ਸਾਲ ਸਬੰਧੀ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਹਿੱਸਾ ਲਿਆ । ਇਸ ਮੌਕੇ ਵਿਦਿਆਰਥੀਆਂ ਨਵੇਂ ਸਾਲ ਨਾਲ ਸਬੰਧਤ ਕਾਰਡ ਤੇ ਪੋਸਟਰ ਤਿਆਰ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਕੌਰ, ਲਵਿਤਾ ਆਦਿ ਸਟਾਫ਼ ਮੈਂਬਰ ਹਾਜਰ ਸਨ ।