ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਲੋਹੜੀ ਦਾ ਤਿਉਹਾਰ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਸਮਾਗਮ ਦੀ ਝਲਕ ।

ਕਪੂਰਥਲਾ (ਸਮਾਜ ਵੀਕਲੀ)   (ਕੌੜਾ)- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ । ਇਸ ਦੌਰਾਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਹਿੱਸਾ ਲਿਆ ਅਤੇ ਲੋਹੜੀ ਸਬੰਧੀ ਭਾਸ਼ਣ, ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ।

ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਸਕੂਲ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਨੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਨਵਨੀਤ ਕੌਰ, ਅੰਜੂ, ਮੋਨਿਕਾ, ਸੁਮਨਦੀਪ ਕੌਰ, ਰਾਜ ਰਾਨੀ, ਦੀਪਿਕਾ, ਕਮਲਜੀਤ ਕੌਰ, ਮਨਜਿੰਦਰ ਸਿੰਘ, ਸ਼ਿੰਦਰਪਾਲ ਕੌਰ, ਲਵਲੀ, ਗਗਨ, ਅਨੀਤਾ, ਨੀਲਮ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਕੌਰ, ਲਵਿਤਾ ਆਦਿ ਸਟਾਫ਼ ਮੈਂਬਰ ਹਾਜਰ ਸਨ ।

Previous articleਕੇਂਦਰ ਸਰਕਾਰ ਦੇ ਤਿੰੰਨੋ ਕਿਸਾਨ ਮਾਰੂ ਕਨੂੰਨ ਵਾਪਿਸ ਲੈਣ ਤੱਕ ਸਘੰਰਸ਼ ਜਾਰੀ ਰਹੇਗਾ-ਆਗੂ
Next articleਲੋਹੜੀ 2021