ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਅਤੇ ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਪਹੁੰਚੇ ਮਹਿਮਾਨਾਂ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ ਮਾਰਚ ਪਾਸ ਕਰਦਿਆਂ ਸਲਾਮੀ ਦਿੱਤੀ ਗਈ । ਵਿਦਿਆਰਥੀਆਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਦੇਸ਼ ਭਗਤੀ ਦੇ ਗੀਤ, ਭਾਸ਼ਣ, ਕਵਿਤਾਵਾਂ, ਕੋਰੀਓਗ੍ਰਾਫੀ ਆਦਿ ਆਈਟਮਾਂ ਰਾਹੀਂ ਸਮਾਗਮ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ । ਇਸ ਮੌਕੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਕਰਨਜੀਤ ਸਿੰਘ, ਮਨਜਿੰਦਰ ਸਿੰਘ, ਅੰਜੂ, ਲਵਿਤਾ, ਹਰਪਾਲ ਕੌਰ, ਸੁਮਨ ਸ਼ਰਮਾ, ਨਿਧੀ, ਮੋਨਿਕਾ, ਸ਼ਵੇਤਾ ਮਹਿਤਾ, ਦੀਪਿਕਾ, ਪਰਮਿੰਦਰ ਕੌਰ ਆਦਿ ਸਟਾਫ ਮੈਂਬਰ ਹਾਜਰ ਸਨ ।