ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕ ਦਿਵਸ ਮਨਾਇਆ

ਕੈਪਸ਼ਨ : ਅਧਿਆਪਕ ਦਿਵਸ ਮੌਕੇ ਆਨਲਾਈਨ ਸਮਾਗਮ ਵਿੱਚ ਹਿੱਸਾ ਲੈਂਦੇ ਜੂਨੀਅਰ ਵਿੰਗ ਦੇ ਵਿਦਿਆਰਥੀ ।

 ਹੁਸੈਨਪੁਰ (ਸਮਾਜ ਵੀਕਲੀ) (ਕੌੜਾ) – ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਸਬੰਧੀ ਆਨਲਾਈਨ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਗੀਤ, ਕਵਿਤਾਵਾਂ ਅਤੇ ਕਾਰਡ ਬਣਾ ਕੇ ਅਧਿਆਪਕਾਂ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਸੁਨੇਹਾ ਦਿੱਤਾ । ਇਸ ਮੌਕੇ ਬੋਲਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ ਨੇ ਕਿਹਾ ਕਿ ਜੋ ਵਿਦਿਆਰਥੀ ਆਪਣੇ ਅਧਿਆਪਕਾਂ ਅਤੇ ਮਾਤਾ ਪਿਤਾ ਵੱਲੋਂ ਦਿਖਾਏ ਰਾਹ ‘ਤੇ ਚੱਲਦੇ ਹਨ, ਵੱਡੀਆਂ ਮੰਜ਼ਿਲਾਂ ਹਾਸਲ ਕਰ ਕੇ ਦੇਸ਼ ਦੀ ਤਰੱਕੀ ਵਿੱਚ ਵੀ ਵੱਡਾ ਯੋਗਦਾਨ ਪਾਉਂਦੇ ਹਨ । ਉਨ੍ਹਾਂ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ । ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ ਨੇ ਵੀ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ।

Previous article” ਸਾਉਣ ਮਹੀਨਾ “
Next article‘ਪਿੰਡ’