ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ 9ਵੀਂ ਤੋਂ 12ਵੀਂ ਦੀਆਂ ਕਲਾਸਾਂ ਸ਼ੁਰੂ ਹੋਣ ਨਾਲ ਵਿਦਿਆਰਥੀਆਂ ਦੇ ਚਿਹਰੇ ਖਿੜੇ

ਕੈਪਸ਼ਨ : ਸਕੂਲ ਖੁੱਲ੍ਹਣ ਸਮੇਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਸਟਾਫ ਮੈਂਬਰ ਤੇ ਵਿਦਿਆਰਥੀ ।
 ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੋਵਿਡ -19 ਕਾਰਨ ਪਿਛਲੇ 7 ਮਹੀਨਿਆਂ ਤੋਂ ਬੰਦ ਵਿਦਿਅਕ ਅਦਾਰੇ ਖੁੱਲ੍ਹਣ ਨਾਲ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ । ਅਜਿਹਾ ਹੀ ਨਜ਼ਾਰਾ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਖਿੜੇ ਚਿਹਰਿਆਂ ਰਾਹੀਂ ਦੇਖਣ ਨੂੰ ਮਿਲਿਆ । ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਸਕੂਲ ਖੁੱਲ੍ਹਣ ਸਮੇਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਸ਼ੋਸਲ ਦੂਰੀ, ਮਾਸਕ ਪਹਿਨਣਾ ਆਦਿ ਸਾਰੀਆਂ ਜਰੂਰੀ ਹਦਾਇਤਾਂ ਸਬੰਧੀ ਜਾਗਰੂਕ ਕੀਤਾ ਗਿਆ । ਪ੍ਰਿੰਸੀਪਲ ਮੋਂਗਾ ਨੇ ਦੱਸਿਆ ਕਿ ਸਮੁੱਚੇ ਅਦਾਰੇ ਨੂੰ ਸੈਨੀਟਾਈਜ਼ ਕਰਨ ਉਪਰੰਤ ਹੀ ਵਿਦਿਆਰਥੀਆਂ ਲਈ ਖੋਲ੍ਹਿਆ ਗਿਆ ਹੈ । ਇਸ ਦੌਰਾਨ ਪ੍ਰਿੰਸੀਪਲ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Previous articleਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਮੋਦੀ ਵਿਰੁੱਧ ਲਾਇਆ ਧਰਨਾ,ਸ੍ਰੀ ਰਾਜ ਸ਼ਰਮਾ ਤੇ ਸ੍ਰੀ ਰੇਸ਼ਮ ਭਰੋਲੀ।
Next article“ਹੁਣ ਨਹੀਂ ਸਰਨਾਂ ਪੰਜਾਬ ਸਿਆਂ…..।”