ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕਿਸਾਨ ਦਿਵਸ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਿਸਾਨ ਦਿਵਸ ਸਬੰਧੀ ਆਯੋਜਿਤ ਸਮਾਗਮ ਦੀ ਝਲਕ ।

 ਹੁਸੈਨਪੁਰ (ਸਮਾਜ ਵੀਕਲੀ) (ਕੌੜਾ )- ਰੇਲ ਕੋਚ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਿਸਾਨ ਦਿਵਸ ਸਬੰਧੀ ਆਨਲਾਈਨ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਇਸ ਦੌਰਾਨ ਵਿਦਿਆਰਥੀਆਂ ਪੋਸਟਰ ਮੇਕਿੰਗ, ਕਵਿਤਾਵਾਂ ਤੇ ਗੀਤਾਂ ਰਾਹੀਂ ਦੇਸ਼ ਦੇ ਅੰਨਦਾਤਾ ਵੱਜੋਂ ਜਾਣੇਂ ਜਾਂਦੇ ਕਿਸਾਨ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ, ਲਵਿਤਾ, ਪਰਮਿੰਦਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।

Previous articleBeijing 2022 Winter Olympic speed skating venue completed
Next articleਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸਮਿਸ ਦਿਹਾੜਾ ਮਨਾਇਆ