ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸਮਿਸ ਦਿਹਾੜਾ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕ੍ਰਿਸਮਿਸ ਦਿਹਾੜੇ ਸਬੰਧੀ ਆਯੋਜਿਤ ਸਮਾਗਮ ਦੀ ਝਲਕ ।
 ਹੁਸੈਨਪੁਰ (ਸਮਾਜ ਵੀਕਲੀ) (ਕੌੜਾ )- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕ੍ਰਿਸਮਿਸ ਦਿਹਾੜੇ ਸਬੰਧੀ ਆਨਲਾਈਨ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਇਸ ਦੌਰਾਨ ਵਿਦਿਆਰਥੀਆਂ ਕ੍ਰਿਸਮਿਸ ਦੇ ਦਿਹਾੜੇ ਨਾਲ ਸਬੰਧਤ ਕਾਰਡ ਤੇ ਪੋਸਟਰ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ । ਕੁਝ ਵਿਦਿਆਰਥੀਆਂ ਕਵਿਤਾਵਾਂ ਤੇ ਗੀਤਾਂ ਰਾਹੀਂ ਆਪਣੀ ਗੱਲ ਕਹੀ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ, ਇੰਜੀਨੀਅਰ ਨਿਮਰਤਾ ਕੌਰ ਐਡਮਿਨਸਟੇਟਰ ਅਤੇ ਪ੍ਰਿੰਸੀਪਲ ਵਿਨੋਦ ਖਜੂਰੀਆ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਕ੍ਰਿਸਮਿਸ ਦੇ ਦਿਹਾੜੇ ਤੇ ਆਉਣ ਵਾਲੇ ਨਵੇਂ ਵਰ੍ਹੇ ਦੀ ਵਧਾਈ ਦਿੱਤੀ । ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ । ਇਸ ਦੌਰਾਨ ਬੀਬੀ ਗੁਰਪ੍ਰੀਤ ਕੌਰ ਨੇ ਕਾਮਨਾ ਕੀਤੀ ਕਿ ਆਉਣ ਵਾਲਾ ਨਵਾਂ ਸਾਲ ਸਮੁੱਚੇ ਵਿਸ਼ਵ ਲਈ ਖੁਸੀਆਂ ਖੇੜੇ ਲੈ ਕੇ ਆਵੇ ।
Previous articleਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕਿਸਾਨ ਦਿਵਸ ਮਨਾਇਆ
Next article“ਸਾਂਤਾ ਕਲਾਜ਼ ਦੇ ਸੰਦਰਭ ‘ਚੋਂ”