ਗੁਰੂ ਹਰਿਕ੍ਰਿਸ਼ਨ ਸਕੂਲ ‘ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਸ਼ਹੀਦੀ ਦਿਹਾੜੇ ਮੌਕੇ ਪਾਠ ਕਰਦੇ ਸਟਾਫ਼ ਮੈਂਬਰ ।

ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-   ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਸਟਾਫ਼ ਮੈਂਬਰਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦਾ ਜਾਪ ਕੀਤਾ ਗਿਆ ਉਪਰੰਤ ਸੰਗੀਤ ਅਧਿਆਪਕ ਮਨਜਿੰਦਰ ਸਿੰਘ ਵੱਲੋਂ ਸ਼ਬਦ ਗਾਇਨ ਕੀਤਾ ਗਿਆ ।

ਇਸ ਦੌਰਾਨ ਹਰਮਨਪ੍ਰੀਤ ਕੌਰ, ਹਰਦੀਪ ਕੌਰ, ਦਿਲਪ੍ਰੀਤ ਕੌਰ ਆਦਿ ਵਿਦਿਆਰਥਣਾਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਅਤੇ ਜੀਵਨ ਸਬੰਧੀ ਚਾਨਣਾ ਪਾਇਆ । ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਮੈਡਮ ਦਵਿੰਦਰ ਕੌਰ, ਲਵਿਤਾ, ਅੰਜੂ, ਰੀਮਾ, ਅਨੀਤਾ, ਨੀਲਮ, ਹਰਪ੍ਰੀਤ ਕੌਰ, ਪਰਮਿੰਦਰ ਕੌਰ, ਸ਼ਿੰਦਰਪਾਲ ਕੌਰ, ਹਰਪਾਲ ਕੌਰ, ਸੁਮਨਦੀਪ ਕੌਰ ਆਦਿ ਹਾਜ਼ਰ ਸਨ ।

Previous articleकेंद्र सरकार की मजदूर, किसान, मेहनतकश लोग विरोधी नीतियों के विरोध में हो रही कन्वेंशन
Next articleडी.आई.जी. खटरा ने गुरपर्व समागमों दौरान सुरक्षा प्रबंधों का लिया जायज़ा