ਗੁਰੂ ਹਰਿਕ੍ਰਿਸ਼ਨ ਸਕੂਲ ‘ਚ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਆਯੋਜਿਤ ਸਮਾਗਮ ਦੀ ਝਲਕ ।

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਕਾ ਨਨਕਾਣਾ ਸਾਹਿਬ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਦਾ ਸਮਾਗਮ ਵਿਚ ਪਹੁੰਚਣ ‘ਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਤੇ ਸਟਾਫ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਧਾਰਮਿਕ ਸਮਾਗਮ ਵਿਚ ਹਿੱਸਾ ਲੈਂਦਿਆਂ ਸੀਨੀਅਰ ਵਿਦਿਆਰਥੀਆਂ ਸ਼ਬਦ ਗਾਇਨ, ਭਾਸਣ ਅਤੇ ਕਵਿਤਾਵਾਂ ਰਾਹੀਂ ਸੰਗਤ ਵਿੱਚ ਹਾਜਰੀ ਲਗਵਾਈ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਦਵਿੰਦਰਰਾਜ ਕੌਰ, ਸ਼ਵੇਤਾ ਮਹਿਤਾ, ਨਿਧੀ, ਪਵਨ, ਅਨੀਤਾ ਆਦਿ ਸਟਾਫ ਮੈਂਬਰ ਹਾਜਰ ਸਨ ।

Previous articleਜਦੋਂ ਮੈਨੂੰ ਪੁਰਸਕਾਰ ਮਿਲਿਆ !
Next articleਸਾਡੇ ਜੀਵਨ ਦਾਤੇ – ਰੁੱਖ