ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਧਾਰਮਿਕ ਪ੍ਰੀਖਿਆ ‘ਚ ਮੱਲਾਂ ਮਾਰੀਆਂ

ਕੈਪਸ਼ਨ : ਧਾਰਮਿਕ ਪ੍ਰੀਖਿਆ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਬੀਬੀ ਗੁਰਪ੍ਰੀਤ ਕੌਰ, ਇੰਜੀਨੀਅਰ ਸਵਰਨ ਸਿੰਘ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਅਤੇ ਸਟਾਫ ਮੈਂਬਰ ।

ਕਪੂਰਥਲਾ (ਸਮਾਜ ਵੀਕਲੀ) (ਕੌੜਾ)-  ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫੈਕਟਰੀ ਦੇ ਵਿਦਿਆਰਥੀਆਂ ਵੱਡੀਆਂ ਮੱਲਾਂ ਮਾਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ । ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ 70 ਵਿਦਿਆਰਥੀ ਪ੍ਰੀਖਿਆ ਵਿੱਚ ਪਾਸ ਹੋਣ ‘ਚ ਸਫਲ ਰਹੇ, ਜਿਨ੍ਹਾਂ ਵਿੱਚੋਂ 8 ਵਿਦਿਆਰਥੀ ਏ ਗ੍ਰੇਡ, 9 ਵਿਦਿਆਰਥੀ ਬੀ ਗਰੇਡ ਅਤੇ 14 ਵਿਦਿਆਰਥੀ ਸੀ ਗ੍ਰੇਡ ਹਾਸਲ ਕਰਨ ‘ਚ ਸਫਲ ਰਹੇ ।

ਉਨ੍ਹਾਂ ਦੱਸਿਆ ਕਿ 4 ਵਿਦਿਆਰਥੀ ਗੁਰਲੀਨ ਕੌਰ, ਕਾਜਲਪ੍ਰੀਤ ਕੌਰ, ਸ਼ੁਭਮਪ੍ਰੀਤ ਕੌਰ ਅਤੇ ਸੁਖਮਨਪ੍ਰੀਤ ਕੌਰ ਮੈਰਿਟ ਸੂਚੀ ‘ਚ ਨਾਂਅ ਦਰਜ ਕਰਾਉਣ ‘ਚ ਸਫਲ ਰਹੇ ।  ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਤੇ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਉਚੇਚੇ ਤੌਰ ‘ਤੇ ਸੰਖੇਪ ਸਮਾਗਮ ਵਿੱਚ ਪਹੁੰਚੇ ।  ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ, ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਮੈਡਮ ਦਵਿੰਦਰ ਰਾਜ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

Previous articlePutin’s economic adviser contracts Covid-19
Next articleIndia orders Assam Rifles to prevent influx from Myanmar