ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੇ ਵਿਦਿਆਰਥੀਆਂ ਆਜ਼ਾਦੀ ਦਿਹਾੜਾ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਆਨਲਾਈਨ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ ।

ਹੁਸੈਨਪੁਰ , 14 ਅਗਸਤ (ਕੌੜਾ) (ਸਮਾਜ ਵੀਕਲੀ):  ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਆਨਲਾਈਨ ਆਜ਼ਾਦੀ ਦਿਹਾੜਾ ਮਨਾਇਆ ਗਿਆ । ਇਸ ਦੌਰਾਨ ਵਿਦਿਆਰਥਣਾਂ ਆਜ਼ਾਦੀ ਦਿਹਾੜੇ ਨਾਲ ਸਬੰਧਤ ਪੇਂਟਿੰਗ ਤਿਆਰ ਕਰਕੇ ਅਤੇ ਗੀਤ, ਕਵਿਤਾਵਾਂ ਰਾਹੀਂ ਦੇਸ਼ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ।ਇਸ ਦੌਰਾਨ ਵਾਈਸ ਪਿ੍ੰਸੀਪਲ ਰੇਨੂੰ ਅਰੋੜਾ, ਮੈਡਮ ਲਵਿਤਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਨਵਨੀਤ ਕੌਰ, ਅਨੀਤਾ, ਨੀਲਮ ਕਾਲੜਾ, ਰੀਮਾ ਸੋਨੀ, ਹਰਪ੍ਰੀਤ ਕੌਰ, ਕਮਲਜੀਤ ਕੌਰ, ਦੀਪਿਕਾ, ਗਗਨਦੀਪ ਕੌਰ, ਅੰਜੂ, ਪ੍ਰਵੀਨ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।

Previous articleਇਹੋ ਜਹੀ ਆਜ਼ਾਦੀ
Next articleSeven corona warriors invited by Delhi CM for I-Day event