ਗੁਲਾਬੀ ਸੁੰਡੀ ਦਾ ਹਮਲਾ: ਮੁਆਵਜ਼ੇ ਵਾਸਤੇ ਪੰਜਾਬ ਦੇ 5 ਜ਼ਿਲ੍ਹਿਆਂ ’ਚ ਕਿਸਾਨਾਂ ਵੱਲੋਂ ਧਰਨੇ

Farmers protest.

ਮਾਨਸਾ (ਸਮਾਜ ਵੀਕਲੀ):  ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਾਲਵਾ ਪੱਟੀ ਦੇ ਪੰਜ ਜ਼ਿਲ੍ਹਿਆ ਵਿਚ ਅੱਜ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਗੁਲਾਬੀ ਸੁੰਡੀ ਦੇ ਹਮਲੇ ਲਈ ਮੁਆਵਜ਼ਾ ਲੈਣ ਵਾਸਤੇ ਅੱਜ ਧਰਨੇ ਲਗਾਏ ਗਏ ਹਨ। ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਰੀਦਕੋਟ ਵਿੱਚ ਧਰਨੇ ਜਾਰੀ ਹਨ। ਮਾਨਸਾ ਵਿਖੇ ਦਿੱਤੇ ਧਰਨੇ ਤੋਂ ਪਹਿਲਾਂ ਜਥੇਬੰਦੀ ਨੇ ਸ਼ਹਿਰ ਵਿਚ ਮਾਰਚ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਗਿਰਦਾਵਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਪਰ ਜਥੇਬੰਦੀ ਸਰਕਾਰ ਪਾਸੋਂ 60 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੀ ਮੰਗ ਕਰ ਰਹੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਦਿੱਲੀ ਰਵਾਨਾ: ਮੋਦੀ ਤੇ ਕਾਂਗਰਸ ਲੀਡਰਸ਼ਿਪ ਨੂੰ ਮਿਲਣਗੇ
Next articleਮੋਦੀ ਨੇ ਸਵੱਛ ਭਾਰਤ ਮਿਸ਼ਨ-ਸ਼ਹਿਰੀ ਤੇ ਅਟਲ ਮਿਸ਼ਨ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ