ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੂੰ ਅੱਜ ਹਵਾਈ ਅੱਡੇ ’ਤੇ ਰੋਕਿਆ ਗਿਆ ਅਤੇ ਜਬਰੀ ਵਾਪਸ ਭੇਜ ਦਿੱਤਾ ਗਿਆ। ਇਹ ਜਾਣਕਾਰੀ ਇਕ ਪਾਰਟੀ ਆਗੂ ਨੇ ਦਿੱਤੀ। ਇਹ ਦੂਜੀ ਵਾਰ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਜੰਮੂ ਕਸ਼ਮੀਰ ਦਾ ਦੌਰਾ ਨਹੀਂ ਕਰਨ ਦਿੱਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਵਿੰਦਰ ਸ਼ਰਮਾ ਨੇ ਪੀਟੀਆਈ ਨੂੰ ਦੱਸਿਆ, ‘‘ਆਜ਼ਾਦ ਸਾਹਿਬ ਦਿੱਲੀ ਤੋਂ 2.45 ਵਜੇ ਪੁੱਜੇ ਅਤੇ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਗਿਆ ਅਤੇ ਜਬਰੀ ਸ਼ਾਮ 4.10 ਦੀ ਉਡਾਣ ’ਤੇ ਦਿੱਲੀ ਵਾਪਸ ਭੇਜ ਦਿੱਤਾ ਗਿਆ।’’ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੂੰ ਨਾ ਆਪਣੇ ਘਰ ਜਾਣ ਦਿੱਤਾ ਗਿਆ ਤੇ ਨਾ ਹੀ ਸੂਬਾ ਕਾਂਗਰਸ ਹੈੱਡਕੁਆਰਟਰ ’ਤੇ ਰੱਖੀ ਮੀਟਿੰਗ ਵਿੱਚ ਸ਼ਾਮਲ ਹੋਣ ਦਿੱਤਾ ਗਿਆ। ਇਸ ਤੋਂ ਪਹਿਲਾਂ 8 ਅਗਸਤ ਨੂੰ ਆਜ਼ਾਦ ਨੂੰ ਕੁਝ ਦੇਰ ਲਈ ਹਿਰਾਸਤ ਵਿੱਚ ਲਿਆ ਗਿਆ ਅਤੇ ਸ੍ਰੀਨਗਰ ਹਵਾਈ ਅੱਡੇ ਤੋਂ ਵਾਪਸ ਭੇਜ ਦਿੱਤਾ ਗਿਆ ਸੀ। ਕਾਂਗਰਸੀ ਬੁਲਾਰੇ ਨੇ ਦੱਸਿਆ ਕਿ ਆਜ਼ਾਦ ਹਾਲਾਤ ਬਾਰੇ ਜਾਨਣਾ ਚਾਹੁੰਦੇ ਸਨ।
INDIA ਗੁਲਾਮ ਨਬੀ ਆਜ਼ਾਦ ਨੂੰ ਜੰਮੂ ਹਵਾਈ ਅੱਡੇ ਤੋਂ ਵਾਪਸ ਭੇਜਿਆ