ਲਖਨਊ (ਸਮਾਜ ਵੀਕਲੀ) : ਕਾਨਪੁਰ ਦੇ ਗੈਂਗਸਟਰ ਵਿਕਾਸ ਦੂਬੇ ਤੇ ਉਸ ਦੇ ਪੰਜ ਸਾਥੀਆਂ ਦੀ ਪੁਲੀਸ ਮੁਕਾਬਲੇ ਵਿਚ ਮੌਤ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੇ ਕਮਿਸ਼ਨ ਨੇ ਉਤਰ ਪ੍ਰਦੇਸ਼ ਪੁਲੀਸ ਨੂੰ ਸਬੂਤਾਂ ਦੀ ਘਾਟ ਕਾਰਨ ਕਲੀਨ ਚਿੱਟ ਦੇ ਦਿੱਤੀ ਹੈ। ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਬੀ ਐਸ ਚੌਹਾਨ ਦੀ ਅਗਵਾਈ ਹੇਠਲੇ ਤੇ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਸ਼ਸ਼ੀਕਾਂਤ ਅਗਰਵਾਲ ਤੇ ਉਤਰ ਪ੍ਰਦੇਸ਼ ਦੇ ਸਾਬਕਾ ਪੁਲੀਸ ਡਾਇਰੈਕਟਰ ਕੇ ਐਲ ਗੁਪਤਾ ਵਾਲੇ ਕਮਿਸ਼ਨ ਨੇ 8 ਮਹੀਨੇ ਬਾਅਦ ਆਪਣੀ ਰਿਪੋਰਟ ਪੇਸ਼ ਕੀਤੀ।
ਕਮਿਸ਼ਨ ਦੇ ਮੈਂਬਰ ਕੇ ਐਲ ਗੁਪਤਾ ਨੇ ਰਾਜ ਸਰਕਾਰ ਨੂੰ ਰਿਪੋਰਟ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਦੀ ਇਕ ਕਾਪੀ ਸੁਪਰੀਮ ਕੋਰਟ ਨੂੰ ਵੀ ਭੇਜੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਕਾਸ ਦੂਬੇ ਨੂੰ ਗ੍ਰਿਫਤਾਰ ਕਰਨ ਗਈ ਪੁਲੀਸ ਪਾਰਟੀ ’ਤੇ ਗੈਂਗਸਟਰ ਤੇ ਸਾਥੀਆਂ ਨੇ ਹਮਲਾ ਕਰ ਦਿੱਤਾ ਸੀ ਤੇ ਅੱਠ ਪੁਲੀਸ ਮੁਲਾਜ਼ਮਾਂ ਦੀ ਹੱਤਿਆ ਕਰ ਦਿੱਤੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly