ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਸੰਘਰਸ਼ ਮਘਾਇਆ

ਬਠਿੰਡਾ(ਸਮਾਜ ਵੀਕਲੀ): ਸਰਕਾਰੀ ਰਾਜਿੰਦਰਾ ਕਾਲਜ ਦੇ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਗੈਸਟ ਫੈਕਲਟੀ ਐਸੋਸੀਏਸ਼ਨ ਦੀ ਪ੍ਰਧਾਨ ਰੀਟਾ ਅਗਰਵਾਲ ਨੇ ਕਿਹਾ ਕਿ ਹਾਈ ਕੋਰਟ ਨੇ ਮਿਤੀ 3/12/2021 ਨੂੰ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ’ਤੇ ਮੁੰਕਮਲ ਰੋਕ ਲਗਾਈ ਹੈ। ਇਸ ਦੇ ਬਾਵਜੂਦ ਕ੍ਰਿਸ਼ਨ ਕੁਮਾਰ ਭਰਤੀ ਦੀ ਪ੍ਰਕਿਰਿਆ ਵਿਚ ਤੇਜ਼ੀ ਨਾਲ ਲੱਗੇ ਹੋਏ ਹਨ। ਗੈਸਟ ਫੈਕਲਟੀ ਯੂਨੀਅਨ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਲਿਖਤੀ ਰੂਪ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਸੁਰੱਖਿਅਤ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਪ੍ਰੋ ਸਰਬਜੀਤ ਸਿੰਘ, ਕਮਲਜੀਤ ਸਿੰਘ, ਨਿੰਦਿਆ ਸ਼ਰਮਾ, ਰਾਜਵਿੰਦਰ ਕੌਰ ਅਤੇ ਰੀਟਾ ਅੱਗਰਵਾਲ ਸ਼ਾਮਲ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੈਕੁਲਿਨ ਫਰਨਾਂਡੇਜ਼ ਨੂੰ ਈਡੀ ਦਾ ਨੋਟਿਸ; 8 ਦਸੰਬਰ ਨੂੰ ਤਲਬ ਕੀਤਾ
Next articleਓਮੀਕਰੋਨ: ਭਾਰਤ ਵਿਚ ਤੀਜੀ ਲਹਿਰ ਫਰਵਰੀ ਤਕ ਸਿਖਰ ’ਤੇ ਹੋਵੇਗੀ