ਚੰਡੀਗੜ੍ਹ (ਸਮਾਜ ਵੀਕਲੀ) : ਸ਼ਹਿਰ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਰਾਮ ਨੌਮੀ ਮੌਕੇ ਇਕ ਦਿਨ ਦਾ ਲੌਕਡਾਊਨ ਲਗਾਇਆ ਹੈ। ਲੌਕਡਾਊਨ ਕਰਕੇ ਸ਼ਹਿਰ ਵਿੱਚ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਸਾਰੇ ਬਾਜ਼ਾਰ ਬੰਦ ਰਹੇ। ਇਸ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਵੀ ਆਮ ਦਿਨਾਂ ਨਾਲੋਂ ਘੱਟ ਰਹੀ। ਦੂਜੇ ਪਾਸੇ ਚੰਡੀਗੜ੍ਹ ਤੋਂ ਹੋਰਨਾਂ ਸੂਬਿਆਂ ਵਿੱਚ ਚੱਲਣ ਵਾਲੀਆਂ ਬੱਸਾਂ ਵਿੱਚ ਵੀ ਸਵਾਰੀਆਂ ਦੀ ਗਿਣਤੀ ਘੱਟ ਸੀ। ਜਦਕਿ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ’ਤੇ ਸੁੰਨ ਪਸਰੀ ਰਹੀ।
HOME ਗੰਭੀਰ ਕਰੋਨਾ ਮਰੀਜ਼ਾਂ ਲਈ ਅਸਰਦਾਇਕ ਹੈ ਕੋਵੈਕਸਿਨ