ਘਨੌਲੀ ’ਚ ਕਰੋਨਾ ਦਾ ਮਰੀਜ਼ ਮਿਲਣ ਉਪਰੰਤ ਦਹਿਸ਼ਤ

ਘਨੌਲੀ (ਸਮਾਜਵੀਕਲੀ) : ਪਿੰਡ ਘਨੌਲੀ ਵਿਖੇ ਕਰੋਨਾ ਦਾ ਮਰੀਜ਼ ਮਿਲਣ ਦੀ ਪੁਸ਼ਟੀ ਹੋਣ ਤੋਂ ਬਾਅਦ ਭਰਤਗੜ੍ਹ ਪੁਲੀਸ ਚੌਕੀ ਅਧੀਨ ਪੈਂਦੇ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਨੇ ਆਪੋ ਆਪਣੇ ਪਿੰਡਾਂ ਨੂੰ ਸੈਲਫ ਆਈਸੋਲੇਟ ਕਰ ਲਿਆ ਹੈ।

ਪਿੰਡ ਕੋਟਬਾਲਾ ਦੇ ਸਰਪੰਚ ਹਰਭਜਨ ਸਿੰਘ ਅਤੇ ਪਿੰਡ ਅਵਾਨਕੋਟ ਦੇ ਸਰਪੰਚ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਮਾਜਰੀ ਗੁੱਜਰਾਂ, ਕੋਟਬਾਲਾ, ਆਸਪੁਰ, ਅਵਾਨਕੋਟ ਉੱਪਰਲਾ, ਅਵਾਨਕੋਟ ਹੇਠਲਾ ਤੇ ਆਲੋਵਾਲ ਆਦਿ ਪਿੰਡਾਂ ਦੀਆਂ ਪੰਚਾਇਤਾਂ ਨੇ ਇਨ੍ਹਾਂ ਪਿੰਡਾਂ ਵਿੱਚ ਕਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਨਾਕੇਬੰਦੀ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਅੱਜ ਤੋਂ ਬਾਅਦ ਇਨ੍ਹਾਂ ਪਿੰਡਾਂ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਦੇ ਦਾਖਲੇ ਤੇ ਪੂਰਨ ਤੌਰ ਤੇ ਰੋਕ ਲਗਾ ਦਿੱਤੀ ਗਈ ਹੈ।

 

Previous articleਸ਼ਰਜੀਲ ਵੱਲੋਂ ਹਾਈ ਕੋਰਟ ਵਿਚ ਅਪੀਲ
Next articleਪੌਣੇ ਦੋ ਮਹੀਨਿਆਂ ਮਗਰੋਂ ਜ਼ਿੰਦਗੀ ਫੜਨ ਲੱਗੀ ਰਫਤਾਰ