ਘਰਦਿਆਂ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ 35 ਸਾਲਾ ਸੁਖਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਤਮ ਹੱਤਿਆ ਕਰ ਲਈ। ਮਰਨ ਤੋਂ ਪਹਿਲਾਂ ਉਸ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਵੀਡੀਓ ਬਣਾਈ ਤੇ ਆਪਣਾ ਦੁੱਖ ਦੱਸਿਆ। ਇਸ ਲਈ ਉਸ ਨੇ ਆਪਣੇ ਪਿਤਾ, ਭਰਾ, ਭੈਣ ਅਤੇ ਜੀਜੇ ਨੂੰ ਦੋਸ਼ੀ ਦੱਸਿਆ। ਥਾਣਾ ਡਿਵੀਜ਼ਨ ਨੰਬਰ ਇਕ ਦੀ ਪੁਲੀਸ ਨੇ ਇਸ ਮਾਮਲੇ ਵਿਚ ਜਿਹੜੇ ਵਿਅਕਤੀਆਂ ਦਾ ਨਾਂ ਵੀਡੀਓ ਵਿਚ ਲਿਆ ਸੀ ਉਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਇਸ ਵਿਚ ਵੀਡੀਓ ਵਿਚ ਉਹ ਵੀ ਦੱਸਦਾ ਹੈ ਕਿ ਉਸ ਦੀ ਥਾਣਾ ਡਿਵੀਜ਼ਨ ਨੰਬਰ ਇਕ ਦੀ ਪੁਲੀਸ ਨੇ ਕੋਈ ਸੁਣਵਾਈ ਨਹੀਂ ਕੀਤੀ। ਐਸਐਚਓ ਸੁਖਵੀਰ ਸਿੰਘ ਨੇ ਦੱਸਿਆ ਕਿ ਗੁਰਬਚਨ ਸਿੰਘ ਨਗਰ ਦਾ ਰਹਿਣ ਵਾਲਾ ਸੁਖਵਿੰਦਰ ਸਿੰਘ ਆਪਣੇ ਘਰ ਦੀ ਜਾਇਦਾਦ ਨੂੰ ਲੈ ਕੇ ਪ੍ਰੇਸ਼ਾਨ ਸੀ। ਆਤਮ ਹੱਤਿਆ ਕਰਨ ਤੋਂ ਪਹਿਲਾਂ ਜਿਹੜੀ ਵੀਡੀਓ ਬਣਾਈ ਗਈ ਸੀ ਉਸ ਵਿਚ ਉਹ ਆਪਣੇ ਪਿਤਾ ਸਵਰਨ ਸਿੰਘ, ਭਰਾ ਜਸਵਿੰਦਰ ਸਿੰਘ, ਭੈਣ ਕੁਲਵਿੰਦਰ ਕੌਰ ਅਤੇ ਜੀਜਾ ਮਨੋਹਰ ਸਿੰਘ ਦਾ ਨਾਂ ਲੈਂਦਾ ਹੈ। ਇਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ ਤੇ ਆਤਮ ਹੱਤਿਆ ਲਈ ਉਕਸਾਉਣ ਦੇ ਮਾਮਲੇ ’ਚ ਆਈਪੀਸੀ ਦੀ ਧਾਰਾ 306 ਅਧੀਨ ਐਫਆਈਆਰ ਦਰਜ ਕਰ ਲਈ ਹੈ। ਮ੍ਰਿਤਕ ਵੱਲੋਂ ਬਣਾਈ ਗਈ ਵੀਡੀਓ ਵਿਚ ਕਿਹਾ ਗਿਆ ਹੈ ਕਿ ਉਸ ਦੇ ਮਾਪੇ ਉਸ ਦੀ ਪਤਨੀ ਦੀ ਵੀ ਕੁੱਟਮਾਰ ਕਰਦੇ ਸਨ। ਆਪਣੀ ਮੌਤ ਲਈ ਉਸ ਨੇ ਇਹ ਵੀ ਕਿਹਾ ਕਿ ਉਸ ਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
INDIA ਘਰਦਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ