ਨਵੀਂ ਦਿੱਲੀ (ਸਮਾਜਵੀਕਲੀ) : ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਐਲਾਨ ਕੀਤਾ ਕਿ ਘਰੇਲੂ ਉਡਾਣਾਂ 25 ਮਈ ਤੋਂ ਕ੍ਰਮਵਾਰ ਤਰੀਕੇ ਨਾਲ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸ੍ਰੀ ਪੁਰੀ ਨੇ ਦੱਸਿਆ ਕਿ ਸਾਰੇ ਹਵਾਈ ਅੱਡਿਆਂ ਅਤੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਤਿਆਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਛੇਤੀ ਜਾਰੀ ਕੀਤੇ ਜਾਣਗੇ।
HOME ਘਰੇਲੂ ਹਵਾਈ ਉਡਾਣਾਂ 25 ਤੋਂ ਹੋਣਗੀਆਂ ਸ਼ੁਰੂ