(ਸਮਾਜ ਵੀਕਲੀ): ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਮਰੀਜ਼ਾਂ ਨੂੰ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ’ਤੇ ਇਕ ਹਜ਼ਾਰ ਅਰਜ਼ੀਆਂ ਆ ਚੁੱਕੀਆਂ ਹਨ। ਘਰ-ਘਰ ਸਿਲੰਡਰ ਪਹੁੰਚਾਉਣ ਲਈ ਪੋਰਟਲ ’ਤੇ 150 ਜਥੇਬੰਦੀਆਂ ਨੇ ਰਜਿਸਟਰੇਸ਼ਨ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਪਹਿਲ ਦੇ ਆਧਾਰ ’ਤੇ ਕੀਤਾ ਜਾ ਸਕੇ।
HOME ਘਰ-ਘਰ ਆਕਸੀਜਨ ਸਿਲੰਡਰ ਰੀਫਿਲਿੰਗ ਲਈ ਇਕ ਹਜ਼ਾਰ ਅਰਜ਼ੀਆਂ ਪਹੁੰਚੀਆਂ