ਉਤਰ ਪ੍ਰਦੇਸ਼ ਦੀ ਅਦਾਲਤ ਨੇ ਭਾਜਪਾ ਆਗੂ ਸਵਾਮੀ ਚਿਨਮਯਾਨੰਦ ਦੀ ਜ਼ਮਾਨਤ ਅਰਜ਼ੀ ਨਾਮਨਜ਼ੂਰ ਕਰ ਦਿੱਤੀ ਹੈ। ਉਸ ਨੂੰ ਵਿਦਿਆਰਥਣ ਨਾਲ ਜਿਨਸੀ ਛੇੜਛਾੜ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਵਿਦਿਆਰਥਣ ਨੇ ਉਸ ’ਤੇ ਜਬਰ-ਜਨਾਹ ਕਰਨ ਦੇ ਦੋਸ਼ ਵੀ ਲਾਏ ਸਨ। ਸਾਬਕਾ ਕੇਂਦਰੀ ਮੰਤਰੀ ਦੇ ਵਕੀਲ ਓਮ ਸਿੰਘ ਨੇ ਦੱਸਿਆ ਕਿ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੇ ਸਵਾਮੀ ਦੀ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਇਸ ਬਾਰੇ ਸੈਸ਼ਨ ਅਦਾਲਤ ਤਕ ਪਹੁੰਚ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਚਿਨਮਯਾਨੰਦ ਦੇ ਆਸ਼ਰਮ ਵਲੋਂ ਚਲਾਏ ਜਾ ਰਹੇ ਕਾਲਜ ਵਿਚ ਪੋਸਟ ਗਰੈਜੂਏਟ ਵਿਦਿਆਰਥਣ ਨੇ ਦੋਸ਼ ਲਾਏ ਸਨ ਕਿ ਉਸ ਨਾਲ ਸਵਾਮੀ ਵਲੋਂ ਇਕ ਸਾਲ ਤੋਂ ਜਬਰ-ਜਨਾਹ ਕੀਤਾ ਜਾਂਦਾ ਰਿਹਾ ਹੈ। ਅਦਾਲਤ ਨੇ ਸਵਾਮੀ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਹੋਇਆ ਹੈ। ਸੋਮਵਾਰ ਨੂੰ ਸਵਾਮੀ ਨੇ ਛਾਤੀ ਵਿਚ ਦਰਦ ਹੋਣ ਦੀ ਸ਼ਿਕਾਇਤ ਕੀਤੀ ਜਿਸ ’ਤੇ ਉਸ ਦੀ ਲਖਨਊ ਦੇ ਹਸਪਤਾਲ ਤੋਂ ਜਾਂਚ ਕਰਵਾਈ ਗਈ। ਇਸ ਤੋਂ ਇਲਾਵਾ ਅਦਾਲਤ ਨੇ ਭਾਜਪਾ ਆਗੂ ਤੋਂ ਫਿਰੌਤੀ ਮੰਗਣ ਵਾਲਿਆਂ ਦੀ ਜ਼ਮਾਨਤ ਅਰਜ਼ੀ ਵੀ ਨਾਮਨਜ਼ੂਰ ਕਰ ਦਿੱਤੀ ਹੈ।
INDIA ਚਿਨਮਯਾਨੰਦ ਦੀ ਜ਼ਮਾਨਤ ਅਰਜ਼ੀ ਨਾਮਨਜ਼ੂਰ