ਚੀਨੀ ਕੰਪਨੀਆਂ ਨੂੰ ਨਹੀਂ ਮਿਲਣਗੇ ਹਾਈਵੇਅ ਪ੍ਰਾਜਕੈਟਾਂ ਦੇ ਠੇਕੇ: ਗਡਕਰੀ

ਨਵੀਂ ਦਿੱਲੀ (ਸਮਾਜਵੀਕਲੀ) :  ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਸਰਕਾਰ ਚੀਨੀ ਕੰਪਨੀਆਂ ਨੂੰ ਰਾਜਮਾਰਗ ਪ੍ਰਾਜੈਕਟਾਂ ਦਾ ਹਿੱਸਾ ਬਣਨ ਦੀ ਮਨਜ਼ੂਰੀ ਨਹੀਂ ਦੇਵੇਗੀ। ਇਸ ’ਚ ਚੀਨ ਦੀਆਂ ਕੰਪਨੀਆਂ ਨਾਲ ਭਾਈਵਾਲੀ ਕਰਨ ਵਾਲੀਆਂ ਕੰਪਨੀਆਂ ਵੀ ਸ਼ਾਮਲ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਗਲਵਾਨ ਘਾਟੀ ’ਚ ਭਾਰਤ ਅਤੇ ਚੀਨ ਵਿਚਕਾਰ ਹੋਈ ਹਿੰਸਕ ਝੜਪ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਸਰਹੱਦ ’ਤੇ ਤਲਖੀ ਦਰਮਿਆਨ ਸਰਕਾਰ ਨੇ ਸੋਮਵਾਰ ਨੂੰ 59 ਚੀਨੀ ਮੋਬਾਈਲ ਐਪਜ਼ ’ਤੇ ਵੀ ਪਾਬੰਦੀ ਲਗਾਈ ਹੈ। ਸ੍ਰੀ ਗਡਕਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਚੀਨੀ ਨਿਵੇਸ਼ਕ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗਾਂ (ਐੱਮਐੱਸਐੱਮਈ) ਜਿਹੇ ਵੱਖ ਵੱਖ ਖੇਤਰਾਂ ’ਚ ਨਿਵੇਸ਼ ਨਾ ਕਰ ਸਕਣ। ਉਨ੍ਹਾਂ ਖ਼ਬਰ ਏਜੰਸੀ ਨਾਲ ਇੰਟਰਵਿਊ ’ਚ ਕਿਹਾ ਕਿ ਚੀਨੀ ਕੰਪਨੀਆਂ ’ਤੇ ਪਾਬੰਦੀ ਲਗਾਉਣ ਸਬੰਧੀ ਨੀਤੀ ਛੇਤੀ ਪੇਸ਼ ਕਰ ਦਿੱਤੀ ਜਾਵੇਗੀ ਅਤੇ ਹਾਈਵੇਅ ਪ੍ਰਾਜੈਕਟਾਂ ’ਚ ਭਾਰਤੀ ਕੰਪਨੀਆਂ ਨੂੰ ਤਰਜੀਹ ਦੇਣ ਦੇ ਨੇਮ ਆਸਾਨ ਕੀਤੇ ਜਾਣਗੇ।

Previous articleਕੇਂਦਰ ਨੇ ਪੰਨੂ ਸਣੇ ਨੌਂ ਖ਼ਾਲਿਸਤਾਨੀਆਂ ਨੂੰ ਅਤਿਵਾਦੀ ਐਲਾਨਿਆ
Next articleਹਾਂਗਕਾਂਗ ਵਿੱਚ ਨਵਾਂ ਸੁਰੱਖਿਆ ਕਾਨੂੰਨ ਲਾਗੂ ਹੋਣ ਮਗਰੋਂ 30 ਗ੍ਰਿਫ਼ਤਾਰ