ਚੀਨੀ ਰਾਸ਼ਟਰਪਤੀ ਜਿਨਪਿੰਗ 13ਵੇਂ ਬਰਿਕਸ ਸੰਮੇਲਨ ਵਿੱਚ ਲੈਣਗੇ ਹਿੱਸਾ

Chinese President Jinping

ਪੇਈਚਿੰਗ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀਰਵਾਰ ਨੂੰ ਹੋਣ ਵਾਲੇ 13ਵੇਂ ਬਰਿਕਸ ਸੰਮੇਲਨ ਵਿੱਚ ਵਰਚੁਅਲੀ ਹਿੱਸਾ ਲੈਣਗੇ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਅੱਜ ਇਹ ਐਲਾਨ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਤੋਂ ਪਹਿਲਾਂ ਦਿੱਲੀ ਵਿੱਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਬਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ) ਦੇ ਆਗੂਆਂ ਨਾਲ ਵਰਚੁਅਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਬਰਿਕਸ ਦੀ ਇਸ ਸਾਲ ਪ੍ਰਧਾਨਗੀ ਭਾਰਤ ਕੋਲ ਹੈ। ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ, ਦੱਖਣੀ ਅਫਰੀਕੀ ਰਾਸ਼ਟਰਪਤੀ ਸਾਇਰਿਲ ਰਾਮਫੋਸਾ ਅਤੇ ਬ੍ਰਾਜ਼ੀਲ ਦੇ ਜੇ ਬੋਲਸੋਨਾਰੋ ਵੀ ਹਿੱਸਾ ਲੈਣਗੇ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੂਆ ਚੁਨਯਿੰਗ ਨੇ ਇੱਥੇ ਐਲਾਨ ਕੀਤਾ ਕਿ ਰਾਸ਼ਟਰਪਤੀ ਸ਼ੀ ਵੀਰਵਾਰ ਨੂੰ 13ਵੇਂ ਬਰਿਕਸ ਸੰਮੇਲਨ ਵਿੱਚ ਵੀਡੀਓ ਲਿੰਕ ਰਾਹੀਂ ਹਿੱਸਾ ਲੈਣਗੇ। ਇਸ ਸੰਮੇਲਨ ਦਾ ਵਿਸ਼ਾ ‘ਨਿਰੰਤਰਤਾ, ਏਕੀਕਰਨ ਅਤੇ ਆਮ ਸਹਿਮਤੀ ਦੇ ਲਈ ਅੰਤਰ-ਬਰਿਕਸ ਸਹਿਯੋਗ’ ਹੋਵੇਗਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ਵਿੱਚ 37,875 ਨਵੇਂ ਕੇਸ; 369 ਹੋਰ ਮੌਤਾਂ
Next articleਅਕਸ਼ੈ ਕੁਮਾਰ ਦੀ ਮਾਤਾ ਦਾ ਦੇਹਾਂਤ