ਨਵੀਂ ਦਿੱਲੀ (ਸਮਾਜ ਵੀਕਲੀ): ਚੀਨ ਦੇ ਵਿਦੇਸ਼ ਮੰਤਰੀ ਵੈਂਗ ਯੀ ਆਪਣੇ ਉੱਚ ਪੱਧਰੀ ਦੌਰੇ ਲਈ ਅੱਜ ਇੱਥੇ ਪਹੁੰਚ ਗਏ ਹਨ। ਲਗਪਗ ਦੋ ਸਾਲ ਪਹਿਲਾਂ ਪੂਰਬੀ ਲੱਦਾਖ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਪੈਦਾ ਹੋ ਗਿਆ ਸੀ। ਵਾਂਗ ਸਿੱਧੇ ਕਾਬੁਲ ਤੋਂ ਨਵੀਂ ਦਿੱਲੀ ਪਹੁੰਚੇ ਹਨ। ਉਹ ਸ਼ੁੱਕਰਵਾਰ ਨੂੰ ਸਵੇਰੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕਰਨਗੇ। ਚੀਨੀ ਵਿਦੇਸ਼ ਮੰਤਰੀ ਯੀ ਦਾ ਇਹ ਅਣਐਲਾਨਿਆ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਰੂਸ ਨੂੰ ਯੂਕਰੇਨ ’ਤੇ ਹਮਲੇ ਕਾਰਨ ਆਰਥਿਕ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮੁਲਾਕਾਤ ਪੂਰਬੀ ਲੱਦਾਖ ਸਰਹੱਦ ’ਤੇ ਕੇਂਦਰਿਤ ਰਹਿਣ ਦੀ ਸੰਭਾਵਨਾ ਹੈ। ਵੈਂਗ ਅਤੇ ਡੋਵਾਲ ਦਰਮਿਆਨ ਸਰਹੱਦੀ ਮੁੱਦੇ ’ਤੇ ਗੱਲਬਾਤ ਰਹਿਣ ਦੀ ਸੰਭਾਵਨਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly