ਨਵੀਂ ਦਿੱਲੀ (ਸਮਾਜਵੀਕਲੀ):
ਅਮਰੀਕਾ ਦੇ ਸਾਬਕਾ ਰਾਸ਼ਟਰੀ ਸੁੱਰਖਿਆ ਸਲਾਹਕਾਰ ਜੌਹਨ ਬੋਲਟਨ ਨੇ ਕਿਹਾ ਹੈ ਕਿ ਜੇ ਚੀਨ-ਭਾਰਤ ਸਰਹੱਦ ਤਣਾਅ ਵਧਦਾ ਹੈ ਤਾਂ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਚੀਨ ਵਿਰੁੱਧ ਭਾਰਤ ਦਾ ਸਮਰਥਨ ਕਰਨਗੇ। 2018-19 ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਸ੍ਰੀ ਬੋਲਟਨ ਨੇ ਟੈਲੀਵਿਜ਼ਨ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਚੀਨ ਆਪਣੀਆਂ ਸਾਰੀਆਂ ਸਰਹੱਦਾਂ ’ਤੇ ਯਕੀਨਨ ਪੂਰਬੀ ਅਤੇ ਦੱਖਣੀ ਚੀਨ ਸਾਗਰ ਦੇ ਨਾਲ-ਨਾਲ ਜਾਪਾਨ, ਭਾਰਤ ਅਤੇ ਹੋਰ ਦੇਸ਼ਾਂ ਨਾਲ ਹਮਲਾਵਰ ਵਿਵਹਾਰ ਕਰ ਰਿਹਾ ਹੈ। ਇਹ ਪੁੱਛਣ ‘ਤੇ ਕੀ ਟਰੰਪ ਚੀਨ ਖ਼ਿਲਾਫ਼ ਕਿਸ ਹੱਦ ਤਕ ਭਾਰਤ ਦਾ ਸਮਰਥਨ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ, “ਮੈਨੂੰ ਨਹੀਂ ਪਤਾ ਕਿ ਉਹ ਕਿਹੜਾ ਫੈਸਲਾ ਲੈਣਗੇ ਅਤੇ ਮੈਨੂੰ ਨਹੀਂ ਲਗਦਾ ਕਿ ਉਨ੍ਹਾਂ ਨੂੰ ਇਸ ਬਾਰੇ ਪਤਾ ਵੀ ਹੈ। ਜੇ ਭਾਰਤ-ਚੀਨ ਵਿਚਾਲੇ ਤਣਾਅ ਵਧਦਾ ਹੈ ਤਾਂ ਇਹ ਨਹੀਂ ਪਤਾ ਕਿ ਉਹ ਕਿਸ ਦਾ ਸਮਰਥਨ ਕਰਨਗੇ।’