ਦੇਹਰਾਦੂਨ (ਸਮਾਜਵੀਕਲੀ): ਥਲ ਸੇੈਨਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਭਾਰਤੀ ਸਰਹੱਦ ’ਤੇ ਸਥਿਤੀ ਕੰਟਰੋਲ ਹੇਠ ਹੈ। ਉਨ੍ਹਾਂ ਇਹ ਦਾਅਵਾ ਅੱਜ ਭਾਰਤੀ ਫੌਜ ਅਕਾਦਮੀ, ਦੇਹਰਾਦੂਨ ਵਿੱਚ ਹੋਈ ਪਾਸਿੰਗ ਆਊਟ ਪਰੇਡ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਨੇਪਾਲ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਾਡੇ ਸਬੰਧ ਹਮੇਸ਼ਾ ਮਜ਼ਬੂਤ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਰਹਿਣਗੇ। ਜਨਰਲ ਨਰਵਾਣੇ ਨੇ ਕਿਹਾ ਕਿ ਚੀਨ ਨਾਲ ਗੱਲਬਾਤ ਜਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਭਾਰਤ ਵੱਲੋਂ ਲਗਾਤਾਰ ਕੀਤੇ ਜਾ ਰਹੇ ਸੰਵਾਦ ਰਾਹੀਂ ਅਸੀਂ ਸਾਰੇ ਅੜਿੱਕੇ ਅਤੇ ਮਦਭੇਦ ਹੱਲ ਕਰ ਲਿਆਂਗੇ।
ਉਨ੍ਹਾਂ ਕਿਹਾ ਕਿ ਹਾਲਾਤ ਕਾਬੂ ਹੇਠ ਹਨ। ਫੌਜ ਮੁਖੀ ਨੇ ਨੇਪਾਲ ਦੇ ਮੁੱਦੇ ’ਤੇ ਕਿਹਾ ਕਿ ਸਾਡੇ ਨੇਪਾਲ ਨਾਲ ਭੁਗੌਲਿਕ, ਸਭਿਆਚਾਰਕ, ਇਤਿਹਾਸਕ ਅਤੇ ਧਾਰਮਿਕ ਸਬੰਧ ਹਨ। ਨੇਪਾਲ ਨਾਲ ਸਾਡੇ ਸਬੰਧ ਹਮੇਸ਼ਾ ਮਜ਼ਬੂਤ ਰਹੇ ਹਨ ਤੇ ਭਵਿੱਖ ਵਿੱਚ ਵੀ ਰਹਿਣਗੇ।