ਅੰਮ੍ਰਿਤਸਰ (ਸਮਾਜ ਵੀਕਲੀ): ਚੀਫ ਖਾਲਸਾ ਦੀਵਾਨ ਦੇ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਹਰਮਿੰਦਰ ਸਿੰਘ ਫਰੀਡਮ ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ। ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਹਰਮਿੰਦਰ ਸਿੰਘ 1979 ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਸਨ।
ਉਹ ਦੋ ਸਾਲ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਵੀ ਰਹੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਸੀਕੇਡੀ ਸਕੂਲਜ਼ ਦੇ ਚੇਅਰਮੈਨ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਸਮੇਤ ਹੋਰਾਂ ਨੇ ਹਰਮਿੰਦਰ ਸਿੰਘ ਫਰੀਡਮ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।