ਚੋਣਾਂ ਤੋਂ ਪਹਿਲਾਂ ਆਗੂਆਂ ਨੇ ਧਾਰਮਿਕ ਸਥਾਨਾਂ ’ਤੇ ਮੱਥੇ ਟੇਕੇ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਅੱਜ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (‘ਆਪ’) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਨੌਟ ਪਲੇਸ ਨੇੜੇ ਸਥਿਤ ਹਨੂੰਮਾਨ ਮੰਦਰ ਵਿਖੇ ਮੱਥਾ ਟੇਕਿਆ ਤੇ ਪੂਜਾ ਕੀਤੀ। ਬਾਬਾ ਖੜਕ ਸਿੰਘ ਮਾਰਗ ’ਤੇ ਸਥਿਤ ਇਸ ਮੰਦਰ ਵਿਚ ਸ੍ਰੀ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਨਾਲ ਮੱਥਾ ਟੇਕਣ ਪੁੱਜੇ। ਕੇਜਰੀਵਾਲ ਨੇ ਮੰਦਰ ਵਿਚ ਮੱਥਾ ਟੇਕਿਆ ਤੇ ਪੁਜਾਰੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਮੰਦਰ ਵਿੱਚ ਫੇਰੀ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਦੀ ਤਰੱਕੀ ਲਈ ਪ੍ਰਾਰਥਨਾ ਕੀਤੀ। ਇਸੇ ਦੌਰਾਨ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਵੀ ਇਸੇ ਮੰਦਰ ਵਿਚ ਮੱਥਾ ਟੇਕਿਆ ਤੇ ਪੂਜਾ ਕੀਤੀ। ਉਨ੍ਹਾਂ ਨਾਲ ਭਾਜਪਾ ਦੇ ਹੋਰ ਆਗੂ ਵੀ ਮੌਜੂਦ ਸਨ। ਤਿਵਾੜੀ ਨੇ ਨਾਰੀਅਲ ਵੀ ਚੜ੍ਹਾਇਆ। ਤਿਵਾੜੀ ਨੇ ਛੱਤਰਪੁਰ ਅਤੇ ਕਾਲਕਾਜੀ ਮੰਦਰਾਂ ਵਿੱਚ ਵੀ ਮੱਥਾ ਟੇਕਿਆ। ਇਸੇ ਦੌਰਾਨ ਹੋਰ ਉਮੀਦਵਾਰਾਂ ਵੱਲੋਂ ਵੀ ਅੱਜ ਪ੍ਰਮਾਤਮਾ ਨੂੰ ਯਾਦ ਕੀਤਾ ਗਿਆ।

Previous articleਜਲੰਧਰ ਵਿੱਚ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਦੀਆਂ ਰੌਣਕਾਂ
Next articleਘੱਟ ਨੰਬਰਾਂ ਵਾਲੇ ਵਿਦਿਆਰਥੀ ਨੂੰ ਪਾਸ ਕਰਨ ਲਈ ਨਵਾਂ ਫ਼ਾਰਮੂਲਾ ਤਿਆਰ