ਨਵੀਂ ਦਿੱਲੀ (ਸਮਾਜ ਵੀਕਲੀ) :ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਉਨ੍ਹਾਂ ਸੂਬਿਆਂ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਵਿੱੱਚ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿਚ ਸਾਰੇ ਜੇਤੂ ਜਲੂਸਾਂ ’ਤੇ ਪਾਬੰਦੀ ਲਾ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਵਾਇਰਸ ਦੀ ਲਾਗ ਦੇ ਫੈਲਣ ਤੋਂ ਰੋਕਣ ਲਈ ਕੀਤਾ ਗਿਆ ਹੈ। ਅਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ ਵਿੱਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਵਿਸਥਾਰਤ ਆਦੇਸ਼ ਜਾਰੀ ਕੀਤਾ ਜਾ ਰਿਹਾ ਹੈ।
HOME ਚੋਣ ਕਮਿਸ਼ਨ ਦਾ ਹੁਕਮ: ਚੋਣ ਨਤੀਜਿਆਂ ਦੌਰਾਨ ਜਾਂ ਬਾਅਦ ’ਚ ਜੇਤੂ ਜਲੂਸਾਂ...